Text copied!
Bibles in Panjabi

ਕਹਾਉਤਾਂ 21:21-27 in Panjabi

Help us?

ਕਹਾਉਤਾਂ 21:21-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ ਹੈ, ਉਹ ਜੀਉਣ, ਧਰਮ ਅਤੇ ਆਦਰ ਪਾਉਂਦਾ ਹੈ।
22 ਬੁੱਧਵਾਨ ਮਨੁੱਖ ਬਲਵਾਨਾਂ ਦੇ ਨਗਰ ਉੱਤੇ ਚੜਾਈ ਕਰਦਾ ਹੈ, ਅਤੇ ਉਹ ਦੇ ਭਰੋਸੇ ਦੇ ਬਲ ਨੂੰ ਨਸ਼ਟ ਕਰ ਦਿੰਦਾ ਹੈ।
23 ਜਿਹੜਾ ਆਪਣੇ ਮੂੰਹ ਅਤੇ ਆਪਣੀ ਜੀਭ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਬਿਪਤਾ ਤੋਂ ਰਾਖੀ ਕਰਦਾ ਹੈ।
24 ਜੋ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ, ਉਸ ਦਾ ਨਾਮ ਹੰਕਾਰੀ, ਅਭਮਾਨੀ ਅਤੇ ਠੱਠਾ ਕਰਨ ਵਾਲਾ ਰੱਖਿਆ ਜਾਂਦਾ ਹੈ।
25 ਆਲਸੀ ਦੀ ਇੱਛਿਆ ਉਹ ਨੂੰ ਮਾਰ ਸੁੱਟਦੀ ਹੈ, ਉਹ ਦੇ ਹੱਥ ਕੰਮ ਕਰਨ ਤੋਂ ਨਾਂਹ ਜੋ ਕਰਦੇ ਹਨ।
26 ਕੋਈ ਹੈ ਜੋ ਦਿਨ ਭਰ ਲੋਭ ਹੀ ਕਰਦਾ ਰਹਿੰਦਾ ਹੈ, ਪਰ ਧਰਮੀ ਦਿੰਦਾ ਅਤੇ ਰੁੱਕਦਾ ਨਹੀਂ।
27 ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ, ਕਿੰਨ੍ਹਾਂ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ।
ਕਹਾਉਤਾਂ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ