24ਜੋ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ, ਉਸ ਦਾ ਨਾਮ ਹੰਕਾਰੀ, ਅਭਮਾਨੀ ਅਤੇ ਠੱਠਾ ਕਰਨ ਵਾਲਾ ਰੱਖਿਆ ਜਾਂਦਾ ਹੈ।
25ਆਲਸੀ ਦੀ ਇੱਛਿਆ ਉਹ ਨੂੰ ਮਾਰ ਸੁੱਟਦੀ ਹੈ, ਉਹ ਦੇ ਹੱਥ ਕੰਮ ਕਰਨ ਤੋਂ ਨਾਂਹ ਜੋ ਕਰਦੇ ਹਨ।
26ਕੋਈ ਹੈ ਜੋ ਦਿਨ ਭਰ ਲੋਭ ਹੀ ਕਰਦਾ ਰਹਿੰਦਾ ਹੈ, ਪਰ ਧਰਮੀ ਦਿੰਦਾ ਅਤੇ ਰੁੱਕਦਾ ਨਹੀਂ।
27ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ, ਕਿੰਨ੍ਹਾਂ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ।
28ਝੂਠੇ ਗਵਾਹ ਦਾ ਨਾਸ ਹੁੰਦਾ ਹੈ, ਜਿਸ ਨੇ ਜੋ ਸੁਣਿਆ ਓਹੀ ਕਹਿਣ ਨਾਲ ਸਥਿਰ ਰਹੇਗਾ।
29ਦੁਸ਼ਟ ਮਨੁੱਖ ਆਪਣਾ ਮੁੱਖ ਕਰੜਾ ਬਣਾਉਂਦਾ ਹੈ, ਪਰ ਸਚਿਆਰ ਆਪਣੇ ਚਾਲ-ਚੱਲਣ ਬਾਰੇ ਸੋਚ ਵਿਚਾਰ ਕਰਦਾ ਹੈ।
30ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ।
31ਯੁੱਧ ਦੇ ਦਿਨ ਲਈ ਘੋੜਾ ਤਿਆਰ ਕਰੀਦਾ ਹੈ, ਪਰ ਜਿੱਤ ਯਹੋਵਾਹ ਦੀ ਵੱਲੋਂ ਹੁੰਦੀ ਹੈ।