4 ਘਮੰਡੀ ਅੱਖਾਂ ਹੰਕਾਰੀ ਮਨ ਅਤੇ ਦੁਸ਼ਟਾਂ ਦਾ ਦੀਵਾ, ਪਾਪ ਹਨ।
5 ਮਿਹਨਤੀ ਦੀਆਂ ਯੋਜਨਾਵਾਂ ਕੇਵਲ ਲਾਭ ਦੀਆਂ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ।
6 ਝੂਠ ਦੁਆਰਾ ਪ੍ਰਾਪਤ ਕੀਤਾ ਧਨ ਹਵਾ ਨਾਲ ਉੱਡ ਜਾਣ ਵਾਲੀ ਧੂੜ ਵਰਗਾ ਹੈ, ਉਹ ਨੂੰ ਲੱਭਣ ਵਾਲੇ ਮੌਤ ਨੂੰ ਲੱਭਦੇ ਹਨ।
7 ਦੁਸ਼ਟਾਂ ਦੀ ਹਿੰਸਾ ਉਹਨਾਂ ਨੂੰ ਹੂੰਝ ਲੈ ਜਾਵੇਗੀ, ਕਿਉਂ ਜੋ ਉਹ ਨਿਆਂ ਕਰਨ ਤੋਂ ਮੁੱਕਰਦੇ ਹਨ।
8 ਦੋਸ਼ੀ ਮਨੁੱਖ ਦਾ ਰਾਹ ਟੇਢਾ ਹੈ, ਪਰ ਸਚਿਆਰ ਦਾ ਕੰਮ ਸਿੱਧਾ ਹੁੰਦਾ ਹੈ।