Text copied!
Bibles in Panjabi

ਕਹਾਉਤਾਂ 21:8-17 in Panjabi

Help us?

ਕਹਾਉਤਾਂ 21:8-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਦੋਸ਼ੀ ਮਨੁੱਖ ਦਾ ਰਾਹ ਟੇਢਾ ਹੈ, ਪਰ ਸਚਿਆਰ ਦਾ ਕੰਮ ਸਿੱਧਾ ਹੁੰਦਾ ਹੈ।
9 ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੈ।
10 ਦੁਸ਼ਟ ਦਾ ਮਨ ਬੁਰਿਆਈ ਨੂੰ ਚਾਹੁੰਦਾ ਹੈ, ਉਹ ਦੀ ਨਿਗਾਹ ਵਿੱਚ ਆਪਣੇ ਗੁਆਂਢੀ ਲਈ ਕਿਰਪਾ ਨਹੀਂ।
11 ਜਦੋਂ ਠੱਠਾ ਕਰਨ ਵਾਲੇ ਨੂੰ ਸਜ਼ਾ ਦਿੱਤੀ ਜਾਂਦੀ ਹੈ ਤਾਂ ਭੋਲਾ ਬੁੱਧਵਾਨ ਹੋ ਜਾਂਦਾ ਹੈ ਅਤੇ ਜਦ ਬੁੱਧਵਾਨ ਨੂੰ ਉਪਦੇਸ਼ ਦਿੱਤਾ ਜਾਂਦਾ ਹੈ ਤਾਂ ਉਹ ਨੂੰ ਗਿਆਨ ਪ੍ਰਾਪਤ ਹੁੰਦਾ ਹੈ
12 ਧਰਮੀ ਦੁਸ਼ਟ ਦੇ ਘਰ ਨੂੰ ਧਿਆਨ ਨਾਲ ਵੇਖਦਾ ਹੈ, ਅਤੇ ਦੁਸ਼ਟ ਤਾਂ ਵਿਨਾਸ਼ ਲਈ ਢਹਿ ਪੈਂਦੇ ਹਨ।
13 ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ।
14 ਗੁਪਤ ਵਿੱਚ ਦਿੱਤੀ ਹੋਈ ਭੇਟ ਨਾਲ ਕ੍ਰੋਧ, ਅਤੇ ਬੁੱਕਲ ਵਿੱਚ ਦਿੱਤੀ ਹੋਈ ਵੱਢੀ ਨਾਲ ਡਾਢਾ ਗੁੱਸਾ ਠੰਡਾ ਪੈ ਜਾਂਦਾ ਹੈ।
15 ਨਿਆਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ ਹੈ।
16 ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਟਿਕਾਣਾ ਭੂਤਨਿਆਂ ਵਿੱਚ ਹੋਵੇਗਾ।
17 ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ, ਜਿਹੜਾ ਮੈਅ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ।
ਕਹਾਉਤਾਂ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ