10ਠੱਠਾ ਕਰਨ ਵਾਲੇ ਨੂੰ ਕੱਢ ਦੇ ਤਾਂ ਝਗੜਾ ਮੁੱਕ ਜਾਵੇਗਾ, ਨਾਲੇ ਬਹਿਸ ਅਤੇ ਨਿਰਾਦਰ ਮਿਟ ਜਾਣਗੇ।
11ਜਿਹੜਾ ਮਨ ਦੀ ਸ਼ੁੱਧਤਾ ਨਾਲ ਪ੍ਰੇਮ ਰੱਖਦਾ ਹੈ, ਜਿਹ ਦੇ ਬੁੱਲ ਦਯਾਵਾਨ ਹਨ, ਰਾਜਾ ਉਹ ਦਾ ਮਿੱਤਰ ਹੋਵੇਗਾ।
12ਯਹੋਵਾਹ ਦੀ ਨਿਗਾਹ ਗਿਆਨ ਦੀ ਰੱਖਿਆ ਕਰਦੀ ਹੈ, ਪਰ ਧੋਖੇਬਾਜ਼ ਦੀਆਂ ਗੱਲਾਂ ਨੂੰ ਉਹ ਉਲਟ ਪੁਲਟ ਕਰ ਦਿੰਦਾ ਹੈ।
13ਆਲਸੀ ਆਖਦਾ ਹੈ ਭਈ ਬਾਹਰ ਤਾਂ ਸ਼ੇਰ ਹੈ, ਮੈਂ ਗਲੀਆਂ ਵਿੱਚ ਪਾੜਿਆ ਜਾਂਵਾਂਗਾ!
14ਪਰਾਈ ਔਰਤ ਦਾ ਮੂੰਹ ਇੱਕ ਡੂੰਘਾ ਟੋਆ ਹੈ, ਉਹ ਦੇ ਵਿੱਚ ਉਹ ਡਿੱਗਦਾ ਹੈ ਜਿਸ ਉੱਤੇ ਯਹੋਵਾਹ ਕ੍ਰੋਧਿਤ ਹੈ।
15ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ, ਤਾੜਨ ਦੀ ਸੋਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ।
16ਜਿਹੜਾ ਆਪਣਾ ਧਨ ਵਧਾਉਣ ਲਈ ਗਰੀਬ ਉੱਤੇ ਅਨ੍ਹੇਰ ਕਰਦਾ, ਅਤੇ ਜੋ ਧਨਵਾਨ ਨੂੰ ਭੇਂਟ ਦਿੰਦਾ ਹੈ ਉਹਨਾਂ ਨੂੰ ਘਾਟਾ ਹੀ ਹੁੰਦਾ ਹੈ।
17ਕੰਨ ਲਾ ਕੇ ਬੁੱਧਵਾਨਾਂ ਦੇ ਬਚਨ ਸੁਣ, ਅਤੇ ਮੇਰੇ ਗਿਆਨ ਵੱਲ ਆਪਣਾ ਮਨ ਲਾ,
18ਜੇ ਤੂੰ ਆਪਣੇ ਮਨ ਵਿੱਚ ਉਹਨਾਂ ਦੀ ਪਾਲਣਾ ਕਰੇਂ ਅਤੇ ਓਹ ਸਭ ਤੇਰੇ ਮੂੰਹ ਵਿੱਚੋਂ ਨਿੱਕਲਣ, ਤਾਂ ਇਹ ਮਨ ਭਾਉਣੀ ਗੱਲ ਹੈ।
19ਮੈਂ ਅੱਜ ਦੇ ਦਿਨ ਓਹ ਤੈਨੂੰ, ਹਾਂ, ਤੈਨੂੰ ਹੀ ਸਿਖਾ ਦਿੱਤੀਆਂ ਹਨ, ਭਈ ਤੇਰਾ ਭਰੋਸਾ ਯਹੋਵਾਹ ਉੱਤੇ ਹੋਵੇ।
20ਭਲਾ, ਮੈਂ ਤੇਰੇ ਲਈ ਤੀਹ ਕਹਾਉਤਾਂ ਉਪਦੇਸ਼ ਅਤੇ ਗਿਆਨ ਲਈ ਨਹੀਂ ਲਿਖੀਆਂ,