12 ਯਹੋਵਾਹ ਦੀ ਨਿਗਾਹ ਗਿਆਨ ਦੀ ਰੱਖਿਆ ਕਰਦੀ ਹੈ, ਪਰ ਧੋਖੇਬਾਜ਼ ਦੀਆਂ ਗੱਲਾਂ ਨੂੰ ਉਹ ਉਲਟ ਪੁਲਟ ਕਰ ਦਿੰਦਾ ਹੈ।
13 ਆਲਸੀ ਆਖਦਾ ਹੈ ਭਈ ਬਾਹਰ ਤਾਂ ਸ਼ੇਰ ਹੈ, ਮੈਂ ਗਲੀਆਂ ਵਿੱਚ ਪਾੜਿਆ ਜਾਂਵਾਂਗਾ!
14 ਪਰਾਈ ਔਰਤ ਦਾ ਮੂੰਹ ਇੱਕ ਡੂੰਘਾ ਟੋਆ ਹੈ, ਉਹ ਦੇ ਵਿੱਚ ਉਹ ਡਿੱਗਦਾ ਹੈ ਜਿਸ ਉੱਤੇ ਯਹੋਵਾਹ ਕ੍ਰੋਧਿਤ ਹੈ।
15 ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ, ਤਾੜਨ ਦੀ ਸੋਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ।
16 ਜਿਹੜਾ ਆਪਣਾ ਧਨ ਵਧਾਉਣ ਲਈ ਗਰੀਬ ਉੱਤੇ ਅਨ੍ਹੇਰ ਕਰਦਾ, ਅਤੇ ਜੋ ਧਨਵਾਨ ਨੂੰ ਭੇਂਟ ਦਿੰਦਾ ਹੈ ਉਹਨਾਂ ਨੂੰ ਘਾਟਾ ਹੀ ਹੁੰਦਾ ਹੈ।
17 ਕੰਨ ਲਾ ਕੇ ਬੁੱਧਵਾਨਾਂ ਦੇ ਬਚਨ ਸੁਣ, ਅਤੇ ਮੇਰੇ ਗਿਆਨ ਵੱਲ ਆਪਣਾ ਮਨ ਲਾ,
18 ਜੇ ਤੂੰ ਆਪਣੇ ਮਨ ਵਿੱਚ ਉਹਨਾਂ ਦੀ ਪਾਲਣਾ ਕਰੇਂ ਅਤੇ ਓਹ ਸਭ ਤੇਰੇ ਮੂੰਹ ਵਿੱਚੋਂ ਨਿੱਕਲਣ, ਤਾਂ ਇਹ ਮਨ ਭਾਉਣੀ ਗੱਲ ਹੈ।
19 ਮੈਂ ਅੱਜ ਦੇ ਦਿਨ ਓਹ ਤੈਨੂੰ, ਹਾਂ, ਤੈਨੂੰ ਹੀ ਸਿਖਾ ਦਿੱਤੀਆਂ ਹਨ, ਭਈ ਤੇਰਾ ਭਰੋਸਾ ਯਹੋਵਾਹ ਉੱਤੇ ਹੋਵੇ।
20 ਭਲਾ, ਮੈਂ ਤੇਰੇ ਲਈ ਤੀਹ ਕਹਾਉਤਾਂ ਉਪਦੇਸ਼ ਅਤੇ ਗਿਆਨ ਲਈ ਨਹੀਂ ਲਿਖੀਆਂ,
21 ਭਈ ਮੈਂ ਤੈਨੂੰ ਸਚਿਆਈ ਦੇ ਬਚਨਾਂ ਦੀ ਖਰਿਆਈ ਸਿਖਾਵਾਂ, ਕਿ ਤੂੰ ਸਚਿਆਈ ਦੇ ਬਚਨ ਆਪਣੇ ਘੱਲਣ ਵਾਲਿਆਂ ਕੋਲ ਲੈ ਜਾਵੇਂ?
22 ਕੰਗਾਲ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ,
23 ਕਿਉਂ ਜੋ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ, ਅਤੇ ਉਹਨਾਂ ਦੇ ਲੁੱਟਣ ਵਾਲਿਆਂ ਦੀ ਜਾਨ ਨੂੰ ਲੁੱਟੇਗਾ।