Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 22

ਕਹਾਉਤਾਂ 22:13-19

Help us?
Click on verse(s) to share them!
13ਆਲਸੀ ਆਖਦਾ ਹੈ ਭਈ ਬਾਹਰ ਤਾਂ ਸ਼ੇਰ ਹੈ, ਮੈਂ ਗਲੀਆਂ ਵਿੱਚ ਪਾੜਿਆ ਜਾਂਵਾਂਗਾ!
14ਪਰਾਈ ਔਰਤ ਦਾ ਮੂੰਹ ਇੱਕ ਡੂੰਘਾ ਟੋਆ ਹੈ, ਉਹ ਦੇ ਵਿੱਚ ਉਹ ਡਿੱਗਦਾ ਹੈ ਜਿਸ ਉੱਤੇ ਯਹੋਵਾਹ ਕ੍ਰੋਧਿਤ ਹੈ।
15ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ, ਤਾੜਨ ਦੀ ਸੋਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ।
16ਜਿਹੜਾ ਆਪਣਾ ਧਨ ਵਧਾਉਣ ਲਈ ਗਰੀਬ ਉੱਤੇ ਅਨ੍ਹੇਰ ਕਰਦਾ, ਅਤੇ ਜੋ ਧਨਵਾਨ ਨੂੰ ਭੇਂਟ ਦਿੰਦਾ ਹੈ ਉਹਨਾਂ ਨੂੰ ਘਾਟਾ ਹੀ ਹੁੰਦਾ ਹੈ।
17ਕੰਨ ਲਾ ਕੇ ਬੁੱਧਵਾਨਾਂ ਦੇ ਬਚਨ ਸੁਣ, ਅਤੇ ਮੇਰੇ ਗਿਆਨ ਵੱਲ ਆਪਣਾ ਮਨ ਲਾ,
18ਜੇ ਤੂੰ ਆਪਣੇ ਮਨ ਵਿੱਚ ਉਹਨਾਂ ਦੀ ਪਾਲਣਾ ਕਰੇਂ ਅਤੇ ਓਹ ਸਭ ਤੇਰੇ ਮੂੰਹ ਵਿੱਚੋਂ ਨਿੱਕਲਣ, ਤਾਂ ਇਹ ਮਨ ਭਾਉਣੀ ਗੱਲ ਹੈ।
19ਮੈਂ ਅੱਜ ਦੇ ਦਿਨ ਓਹ ਤੈਨੂੰ, ਹਾਂ, ਤੈਨੂੰ ਹੀ ਸਿਖਾ ਦਿੱਤੀਆਂ ਹਨ, ਭਈ ਤੇਰਾ ਭਰੋਸਾ ਯਹੋਵਾਹ ਉੱਤੇ ਹੋਵੇ।

Read ਕਹਾਉਤਾਂ 22ਕਹਾਉਤਾਂ 22
Compare ਕਹਾਉਤਾਂ 22:13-19ਕਹਾਉਤਾਂ 22:13-19