15 ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ, ਤਾੜਨ ਦੀ ਸੋਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ।
16 ਜਿਹੜਾ ਆਪਣਾ ਧਨ ਵਧਾਉਣ ਲਈ ਗਰੀਬ ਉੱਤੇ ਅਨ੍ਹੇਰ ਕਰਦਾ, ਅਤੇ ਜੋ ਧਨਵਾਨ ਨੂੰ ਭੇਂਟ ਦਿੰਦਾ ਹੈ ਉਹਨਾਂ ਨੂੰ ਘਾਟਾ ਹੀ ਹੁੰਦਾ ਹੈ।
17 ਕੰਨ ਲਾ ਕੇ ਬੁੱਧਵਾਨਾਂ ਦੇ ਬਚਨ ਸੁਣ, ਅਤੇ ਮੇਰੇ ਗਿਆਨ ਵੱਲ ਆਪਣਾ ਮਨ ਲਾ,
18 ਜੇ ਤੂੰ ਆਪਣੇ ਮਨ ਵਿੱਚ ਉਹਨਾਂ ਦੀ ਪਾਲਣਾ ਕਰੇਂ ਅਤੇ ਓਹ ਸਭ ਤੇਰੇ ਮੂੰਹ ਵਿੱਚੋਂ ਨਿੱਕਲਣ, ਤਾਂ ਇਹ ਮਨ ਭਾਉਣੀ ਗੱਲ ਹੈ।
19 ਮੈਂ ਅੱਜ ਦੇ ਦਿਨ ਓਹ ਤੈਨੂੰ, ਹਾਂ, ਤੈਨੂੰ ਹੀ ਸਿਖਾ ਦਿੱਤੀਆਂ ਹਨ, ਭਈ ਤੇਰਾ ਭਰੋਸਾ ਯਹੋਵਾਹ ਉੱਤੇ ਹੋਵੇ।
20 ਭਲਾ, ਮੈਂ ਤੇਰੇ ਲਈ ਤੀਹ ਕਹਾਉਤਾਂ ਉਪਦੇਸ਼ ਅਤੇ ਗਿਆਨ ਲਈ ਨਹੀਂ ਲਿਖੀਆਂ,
21 ਭਈ ਮੈਂ ਤੈਨੂੰ ਸਚਿਆਈ ਦੇ ਬਚਨਾਂ ਦੀ ਖਰਿਆਈ ਸਿਖਾਵਾਂ, ਕਿ ਤੂੰ ਸਚਿਆਈ ਦੇ ਬਚਨ ਆਪਣੇ ਘੱਲਣ ਵਾਲਿਆਂ ਕੋਲ ਲੈ ਜਾਵੇਂ?