17 ਕੰਨ ਲਾ ਕੇ ਬੁੱਧਵਾਨਾਂ ਦੇ ਬਚਨ ਸੁਣ, ਅਤੇ ਮੇਰੇ ਗਿਆਨ ਵੱਲ ਆਪਣਾ ਮਨ ਲਾ,
18 ਜੇ ਤੂੰ ਆਪਣੇ ਮਨ ਵਿੱਚ ਉਹਨਾਂ ਦੀ ਪਾਲਣਾ ਕਰੇਂ ਅਤੇ ਓਹ ਸਭ ਤੇਰੇ ਮੂੰਹ ਵਿੱਚੋਂ ਨਿੱਕਲਣ, ਤਾਂ ਇਹ ਮਨ ਭਾਉਣੀ ਗੱਲ ਹੈ।
19 ਮੈਂ ਅੱਜ ਦੇ ਦਿਨ ਓਹ ਤੈਨੂੰ, ਹਾਂ, ਤੈਨੂੰ ਹੀ ਸਿਖਾ ਦਿੱਤੀਆਂ ਹਨ, ਭਈ ਤੇਰਾ ਭਰੋਸਾ ਯਹੋਵਾਹ ਉੱਤੇ ਹੋਵੇ।
20 ਭਲਾ, ਮੈਂ ਤੇਰੇ ਲਈ ਤੀਹ ਕਹਾਉਤਾਂ ਉਪਦੇਸ਼ ਅਤੇ ਗਿਆਨ ਲਈ ਨਹੀਂ ਲਿਖੀਆਂ,
21 ਭਈ ਮੈਂ ਤੈਨੂੰ ਸਚਿਆਈ ਦੇ ਬਚਨਾਂ ਦੀ ਖਰਿਆਈ ਸਿਖਾਵਾਂ, ਕਿ ਤੂੰ ਸਚਿਆਈ ਦੇ ਬਚਨ ਆਪਣੇ ਘੱਲਣ ਵਾਲਿਆਂ ਕੋਲ ਲੈ ਜਾਵੇਂ?
22 ਕੰਗਾਲ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ,