Text copied!
Bibles in Panjabi

ਕਹਾਉਤਾਂ 22:17-29 in Panjabi

Help us?

ਕਹਾਉਤਾਂ 22:17-29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਕੰਨ ਲਾ ਕੇ ਬੁੱਧਵਾਨਾਂ ਦੇ ਬਚਨ ਸੁਣ, ਅਤੇ ਮੇਰੇ ਗਿਆਨ ਵੱਲ ਆਪਣਾ ਮਨ ਲਾ,
18 ਜੇ ਤੂੰ ਆਪਣੇ ਮਨ ਵਿੱਚ ਉਹਨਾਂ ਦੀ ਪਾਲਣਾ ਕਰੇਂ ਅਤੇ ਓਹ ਸਭ ਤੇਰੇ ਮੂੰਹ ਵਿੱਚੋਂ ਨਿੱਕਲਣ, ਤਾਂ ਇਹ ਮਨ ਭਾਉਣੀ ਗੱਲ ਹੈ।
19 ਮੈਂ ਅੱਜ ਦੇ ਦਿਨ ਓਹ ਤੈਨੂੰ, ਹਾਂ, ਤੈਨੂੰ ਹੀ ਸਿਖਾ ਦਿੱਤੀਆਂ ਹਨ, ਭਈ ਤੇਰਾ ਭਰੋਸਾ ਯਹੋਵਾਹ ਉੱਤੇ ਹੋਵੇ।
20 ਭਲਾ, ਮੈਂ ਤੇਰੇ ਲਈ ਤੀਹ ਕਹਾਉਤਾਂ ਉਪਦੇਸ਼ ਅਤੇ ਗਿਆਨ ਲਈ ਨਹੀਂ ਲਿਖੀਆਂ,
21 ਭਈ ਮੈਂ ਤੈਨੂੰ ਸਚਿਆਈ ਦੇ ਬਚਨਾਂ ਦੀ ਖਰਿਆਈ ਸਿਖਾਵਾਂ, ਕਿ ਤੂੰ ਸਚਿਆਈ ਦੇ ਬਚਨ ਆਪਣੇ ਘੱਲਣ ਵਾਲਿਆਂ ਕੋਲ ਲੈ ਜਾਵੇਂ?
22 ਕੰਗਾਲ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ,
23 ਕਿਉਂ ਜੋ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ, ਅਤੇ ਉਹਨਾਂ ਦੇ ਲੁੱਟਣ ਵਾਲਿਆਂ ਦੀ ਜਾਨ ਨੂੰ ਲੁੱਟੇਗਾ।
24 ਕ੍ਰੋਧੀ ਦਾ ਸਾਥੀ ਨਾ ਬਣੀਂ ਅਤੇ ਛੇਤੀ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ,
25 ਕਿਤੇ ਅਜਿਹਾ ਨਾ ਹੋਵੇ ਜੋ ਤੂੰ ਉਹ ਦੀ ਚਾਲ ਸਿੱਖ ਲਵੇਂ, ਅਤੇ ਤੇਰੀ ਜਾਨ ਫਾਹੀ ਵਿੱਚ ਫਸ ਜਾਵੇ।
26 ਜਿਹੜੇ ਹੱਥ ਤੇ ਹੱਥ ਮਾਰਦੇ ਅਤੇ ਕਰਜ਼ਾਈ ਦੇ ਜ਼ਮਾਨਤੀ ਬਣਦੇ ਹਨ, ਤੂੰ ਉਹਨਾਂ ਦੇ ਵਿੱਚ ਨਾ ਹੋ।
27 ਜੇ ਤੇਰੇ ਕੋਲ ਭਰਨ ਨੂੰ ਕੁਝ ਨਾ ਹੋਵੇ, ਤਾਂ ਉਹ ਤੇਰੇ ਵਿਛਾਉਣੇ ਨੂੰ ਤੇਰੇ ਹੇਠੋਂ ਖਿੱਚ ਲੈ ਜਾਵੇਗਾ।
28 ਜਿਹੜੇ ਪੁਰਾਣੇ ਬੰਨੇ ਤੇਰੇ ਵੱਡਿਆਂ ਨੇ ਲਾਏ ਸਨ, ਉਹਨਾਂ ਨੂੰ ਤੂੰ ਨਾ ਸਰਕਾ।
29 ਜੇ ਤੂੰ ਕਿਸੇ ਨੂੰ ਉਹ ਦੇ ਕੰਮ ਵਿੱਚ ਨਿਪੁੰਨ ਵੇਖਦਾ ਹੈਂ? ਉਹ ਰਾਜੇ ਦੇ ਸਨਮੁਖ ਖੜ੍ਹਾ ਹੋਵੇਗਾ, ਉਹ ਛੋਟਿਆਂ ਦੇ ਅੱਗੇ ਖੜ੍ਹਾ ਨਾ ਹੋਵੇਗਾ।
ਕਹਾਉਤਾਂ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ