2ਧਨੀ ਅਤੇ ਕੰਗਾਲ ਇੱਕ ਸਮਾਨਤਾ ਹੈ, ਕਿ ਉਨ੍ਹਾਂ ਸਭਨਾਂ ਦਾ ਸਿਰਜਣਹਾਰ ਯਹੋਵਾਹ ਹੈ।
3ਸਿਆਣਾ ਤਾਂ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵਧ ਕੇ ਕਸ਼ਟ ਭੋਗਦੇ ਹਨ।
4ਨਮਰਤਾ ਅਤੇ ਯਹੋਵਾਹ ਦਾ ਭੈਅ ਮੰਨਣ ਦਾ ਫਲ ਧਨ, ਆਦਰ ਅਤੇ ਜੀਵਨ ਹੈ।
5ਟੇਢਿਆਂ ਦੇ ਰਾਹ ਵਿੱਚ ਕੰਡੇ ਅਤੇ ਫਾਹੀਆਂ ਹੁੰਦੀਆਂ ਹਨ, ਜਿਹੜਾ ਆਪਣੀ ਜਾਨ ਦੀ ਰੱਖਿਆ ਕਰਦਾ ਹੈ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।