22ਕੰਗਾਲ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ,
23ਕਿਉਂ ਜੋ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ, ਅਤੇ ਉਹਨਾਂ ਦੇ ਲੁੱਟਣ ਵਾਲਿਆਂ ਦੀ ਜਾਨ ਨੂੰ ਲੁੱਟੇਗਾ।
24ਕ੍ਰੋਧੀ ਦਾ ਸਾਥੀ ਨਾ ਬਣੀਂ ਅਤੇ ਛੇਤੀ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ,
25ਕਿਤੇ ਅਜਿਹਾ ਨਾ ਹੋਵੇ ਜੋ ਤੂੰ ਉਹ ਦੀ ਚਾਲ ਸਿੱਖ ਲਵੇਂ, ਅਤੇ ਤੇਰੀ ਜਾਨ ਫਾਹੀ ਵਿੱਚ ਫਸ ਜਾਵੇ।
26ਜਿਹੜੇ ਹੱਥ ਤੇ ਹੱਥ ਮਾਰਦੇ ਅਤੇ ਕਰਜ਼ਾਈ ਦੇ ਜ਼ਮਾਨਤੀ ਬਣਦੇ ਹਨ, ਤੂੰ ਉਹਨਾਂ ਦੇ ਵਿੱਚ ਨਾ ਹੋ।