24ਕ੍ਰੋਧੀ ਦਾ ਸਾਥੀ ਨਾ ਬਣੀਂ ਅਤੇ ਛੇਤੀ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ,
25ਕਿਤੇ ਅਜਿਹਾ ਨਾ ਹੋਵੇ ਜੋ ਤੂੰ ਉਹ ਦੀ ਚਾਲ ਸਿੱਖ ਲਵੇਂ, ਅਤੇ ਤੇਰੀ ਜਾਨ ਫਾਹੀ ਵਿੱਚ ਫਸ ਜਾਵੇ।
26ਜਿਹੜੇ ਹੱਥ ਤੇ ਹੱਥ ਮਾਰਦੇ ਅਤੇ ਕਰਜ਼ਾਈ ਦੇ ਜ਼ਮਾਨਤੀ ਬਣਦੇ ਹਨ, ਤੂੰ ਉਹਨਾਂ ਦੇ ਵਿੱਚ ਨਾ ਹੋ।
27ਜੇ ਤੇਰੇ ਕੋਲ ਭਰਨ ਨੂੰ ਕੁਝ ਨਾ ਹੋਵੇ, ਤਾਂ ਉਹ ਤੇਰੇ ਵਿਛਾਉਣੇ ਨੂੰ ਤੇਰੇ ਹੇਠੋਂ ਖਿੱਚ ਲੈ ਜਾਵੇਗਾ।
28ਜਿਹੜੇ ਪੁਰਾਣੇ ਬੰਨੇ ਤੇਰੇ ਵੱਡਿਆਂ ਨੇ ਲਾਏ ਸਨ, ਉਹਨਾਂ ਨੂੰ ਤੂੰ ਨਾ ਸਰਕਾ।
29ਜੇ ਤੂੰ ਕਿਸੇ ਨੂੰ ਉਹ ਦੇ ਕੰਮ ਵਿੱਚ ਨਿਪੁੰਨ ਵੇਖਦਾ ਹੈਂ? ਉਹ ਰਾਜੇ ਦੇ ਸਨਮੁਖ ਖੜ੍ਹਾ ਹੋਵੇਗਾ, ਉਹ ਛੋਟਿਆਂ ਦੇ ਅੱਗੇ ਖੜ੍ਹਾ ਨਾ ਹੋਵੇਗਾ।