5 ਟੇਢਿਆਂ ਦੇ ਰਾਹ ਵਿੱਚ ਕੰਡੇ ਅਤੇ ਫਾਹੀਆਂ ਹੁੰਦੀਆਂ ਹਨ, ਜਿਹੜਾ ਆਪਣੀ ਜਾਨ ਦੀ ਰੱਖਿਆ ਕਰਦਾ ਹੈ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।
6 ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।
7 ਧਨਵਾਨ ਕੰਗਾਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈ।
8 ਜਿਹੜਾ ਬੁਰਾਈ ਬੀਜਦਾ ਹੈ ਉਹ ਬਿਪਤਾ ਹੀ ਵੱਢੇਗਾ, ਅਤੇ ਉਹ ਦੇ ਕਹਿਰ ਦੀ ਲਾਠੀ ਟੁੱਟ ਜਾਵੇਗੀ।
9 ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।
10 ਠੱਠਾ ਕਰਨ ਵਾਲੇ ਨੂੰ ਕੱਢ ਦੇ ਤਾਂ ਝਗੜਾ ਮੁੱਕ ਜਾਵੇਗਾ, ਨਾਲੇ ਬਹਿਸ ਅਤੇ ਨਿਰਾਦਰ ਮਿਟ ਜਾਣਗੇ।