7ਧਨਵਾਨ ਕੰਗਾਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈ।
8ਜਿਹੜਾ ਬੁਰਾਈ ਬੀਜਦਾ ਹੈ ਉਹ ਬਿਪਤਾ ਹੀ ਵੱਢੇਗਾ, ਅਤੇ ਉਹ ਦੇ ਕਹਿਰ ਦੀ ਲਾਠੀ ਟੁੱਟ ਜਾਵੇਗੀ।
9ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।
10ਠੱਠਾ ਕਰਨ ਵਾਲੇ ਨੂੰ ਕੱਢ ਦੇ ਤਾਂ ਝਗੜਾ ਮੁੱਕ ਜਾਵੇਗਾ, ਨਾਲੇ ਬਹਿਸ ਅਤੇ ਨਿਰਾਦਰ ਮਿਟ ਜਾਣਗੇ।
11ਜਿਹੜਾ ਮਨ ਦੀ ਸ਼ੁੱਧਤਾ ਨਾਲ ਪ੍ਰੇਮ ਰੱਖਦਾ ਹੈ, ਜਿਹ ਦੇ ਬੁੱਲ ਦਯਾਵਾਨ ਹਨ, ਰਾਜਾ ਉਹ ਦਾ ਮਿੱਤਰ ਹੋਵੇਗਾ।
12ਯਹੋਵਾਹ ਦੀ ਨਿਗਾਹ ਗਿਆਨ ਦੀ ਰੱਖਿਆ ਕਰਦੀ ਹੈ, ਪਰ ਧੋਖੇਬਾਜ਼ ਦੀਆਂ ਗੱਲਾਂ ਨੂੰ ਉਹ ਉਲਟ ਪੁਲਟ ਕਰ ਦਿੰਦਾ ਹੈ।
13ਆਲਸੀ ਆਖਦਾ ਹੈ ਭਈ ਬਾਹਰ ਤਾਂ ਸ਼ੇਰ ਹੈ, ਮੈਂ ਗਲੀਆਂ ਵਿੱਚ ਪਾੜਿਆ ਜਾਂਵਾਂਗਾ!