Text copied!
Bibles in Panjabi

ਕਹਾਉਤਾਂ 22:8-15 in Panjabi

Help us?

ਕਹਾਉਤਾਂ 22:8-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਜਿਹੜਾ ਬੁਰਾਈ ਬੀਜਦਾ ਹੈ ਉਹ ਬਿਪਤਾ ਹੀ ਵੱਢੇਗਾ, ਅਤੇ ਉਹ ਦੇ ਕਹਿਰ ਦੀ ਲਾਠੀ ਟੁੱਟ ਜਾਵੇਗੀ।
9 ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।
10 ਠੱਠਾ ਕਰਨ ਵਾਲੇ ਨੂੰ ਕੱਢ ਦੇ ਤਾਂ ਝਗੜਾ ਮੁੱਕ ਜਾਵੇਗਾ, ਨਾਲੇ ਬਹਿਸ ਅਤੇ ਨਿਰਾਦਰ ਮਿਟ ਜਾਣਗੇ।
11 ਜਿਹੜਾ ਮਨ ਦੀ ਸ਼ੁੱਧਤਾ ਨਾਲ ਪ੍ਰੇਮ ਰੱਖਦਾ ਹੈ, ਜਿਹ ਦੇ ਬੁੱਲ ਦਯਾਵਾਨ ਹਨ, ਰਾਜਾ ਉਹ ਦਾ ਮਿੱਤਰ ਹੋਵੇਗਾ।
12 ਯਹੋਵਾਹ ਦੀ ਨਿਗਾਹ ਗਿਆਨ ਦੀ ਰੱਖਿਆ ਕਰਦੀ ਹੈ, ਪਰ ਧੋਖੇਬਾਜ਼ ਦੀਆਂ ਗੱਲਾਂ ਨੂੰ ਉਹ ਉਲਟ ਪੁਲਟ ਕਰ ਦਿੰਦਾ ਹੈ।
13 ਆਲਸੀ ਆਖਦਾ ਹੈ ਭਈ ਬਾਹਰ ਤਾਂ ਸ਼ੇਰ ਹੈ, ਮੈਂ ਗਲੀਆਂ ਵਿੱਚ ਪਾੜਿਆ ਜਾਂਵਾਂਗਾ!
14 ਪਰਾਈ ਔਰਤ ਦਾ ਮੂੰਹ ਇੱਕ ਡੂੰਘਾ ਟੋਆ ਹੈ, ਉਹ ਦੇ ਵਿੱਚ ਉਹ ਡਿੱਗਦਾ ਹੈ ਜਿਸ ਉੱਤੇ ਯਹੋਵਾਹ ਕ੍ਰੋਧਿਤ ਹੈ।
15 ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ, ਤਾੜਨ ਦੀ ਸੋਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ।
ਕਹਾਉਤਾਂ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ