10ਪੁਰਾਣੇ ਬੰਨਿਆਂ ਨੂੰ ਨਾ ਸਰਕਾ, ਅਤੇ ਯਤੀਮਾਂ ਦੇ ਖੇਤ ਵਿੱਚ ਨਾ ਵੜ,
11ਕਿਉਂ ਜੋ ਉਹਨਾਂ ਦਾ ਛੁਡਾਉਣ ਵਾਲਾ ਸਮਰੱਥ ਹੈ, ਉਹਨਾਂ ਦਾ ਮੁਕੱਦਮਾ ਤੇਰੇ ਨਾਲ ਓਹੋ ਲੜੇਗਾ।
12ਆਪਣਾ ਮਨ ਸਿੱਖਿਆ ਵੱਲ, ਅਤੇ ਆਪਣੇ ਕੰਨ ਗਿਆਨ ਦੀਆਂ ਗੱਲਾਂ ਵੱਲ ਲਾ।
13ਬਾਲਕ ਦੇ ਤਾੜਨ ਦੇਣ ਤੋਂ ਨਾ ਰੁੱਕ, ਭਾਵੇਂ ਤੂੰ ਸੋਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ।
14ਤੂੰ ਸੋਟੀ ਨਾਲ ਉਹ ਨੂੰ ਮਾਰ, ਅਤੇ ਉਹ ਦੀ ਜਾਨ ਨੂੰ ਪਤਾਲੋਂ ਬਚਾ ਲੈ।
15ਮੇਰੇ ਪੁੱਤਰ, ਜੇ ਤੇਰਾ ਮਨ ਬੁੱਧਵਾਨ ਹੋਵੇ, ਤਾਂ ਮੇਰਾ ਮਨ ਅਨੰਦ ਹੋਵੇਗਾ, ਹਾਂ, ਮੇਰਾ ਵੀ!
16ਅਤੇ ਜਦ ਤੇਰੇ ਮੂੰਹ ਤੋਂ ਸਿੱਧੀਆਂ ਗੱਲਾਂ ਨਿੱਕਲਣਗੀਆਂ, ਤਾਂ ਮੇਰਾ ਦਿਲ ਅਨੰਦਿਤ ਹੋਵੇਗਾ।
17ਤੇਰਾ ਮਨ ਪਾਪੀਆਂ ਨੂੰ ਦੇਖ ਕੇ ਨਾ ਕੁੜ੍ਹੇ, ਸਗੋਂ ਤੂੰ ਦਿਨ ਭਰ ਯਹੋਵਾਹ ਦਾ ਭੈਅ ਮੰਨ,
18ਕਿਉਂ ਜੋ ਸੱਚ-ਮੁੱਚ ਅੰਤ ਵਿੱਚ ਫਲ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ।
19ਹੇ ਮੇਰੇ ਪੁੱਤਰ, ਤੂੰ ਸੁਣ ਅਤੇ ਬੁੱਧਵਾਨ ਹੋ, ਅਤੇ ਆਪਣੇ ਮਨ ਨੂੰ ਸਿੱਧੇ ਰਾਹ ਵਿੱਚ ਚਲਾ।