11 ਕਿਉਂ ਜੋ ਉਹਨਾਂ ਦਾ ਛੁਡਾਉਣ ਵਾਲਾ ਸਮਰੱਥ ਹੈ, ਉਹਨਾਂ ਦਾ ਮੁਕੱਦਮਾ ਤੇਰੇ ਨਾਲ ਓਹੋ ਲੜੇਗਾ।
12 ਆਪਣਾ ਮਨ ਸਿੱਖਿਆ ਵੱਲ, ਅਤੇ ਆਪਣੇ ਕੰਨ ਗਿਆਨ ਦੀਆਂ ਗੱਲਾਂ ਵੱਲ ਲਾ।
13 ਬਾਲਕ ਦੇ ਤਾੜਨ ਦੇਣ ਤੋਂ ਨਾ ਰੁੱਕ, ਭਾਵੇਂ ਤੂੰ ਸੋਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ।
14 ਤੂੰ ਸੋਟੀ ਨਾਲ ਉਹ ਨੂੰ ਮਾਰ, ਅਤੇ ਉਹ ਦੀ ਜਾਨ ਨੂੰ ਪਤਾਲੋਂ ਬਚਾ ਲੈ।