11 ਕਿਉਂ ਜੋ ਉਹਨਾਂ ਦਾ ਛੁਡਾਉਣ ਵਾਲਾ ਸਮਰੱਥ ਹੈ, ਉਹਨਾਂ ਦਾ ਮੁਕੱਦਮਾ ਤੇਰੇ ਨਾਲ ਓਹੋ ਲੜੇਗਾ।
12 ਆਪਣਾ ਮਨ ਸਿੱਖਿਆ ਵੱਲ, ਅਤੇ ਆਪਣੇ ਕੰਨ ਗਿਆਨ ਦੀਆਂ ਗੱਲਾਂ ਵੱਲ ਲਾ।
13 ਬਾਲਕ ਦੇ ਤਾੜਨ ਦੇਣ ਤੋਂ ਨਾ ਰੁੱਕ, ਭਾਵੇਂ ਤੂੰ ਸੋਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ।
14 ਤੂੰ ਸੋਟੀ ਨਾਲ ਉਹ ਨੂੰ ਮਾਰ, ਅਤੇ ਉਹ ਦੀ ਜਾਨ ਨੂੰ ਪਤਾਲੋਂ ਬਚਾ ਲੈ।
15 ਮੇਰੇ ਪੁੱਤਰ, ਜੇ ਤੇਰਾ ਮਨ ਬੁੱਧਵਾਨ ਹੋਵੇ, ਤਾਂ ਮੇਰਾ ਮਨ ਅਨੰਦ ਹੋਵੇਗਾ, ਹਾਂ, ਮੇਰਾ ਵੀ!
16 ਅਤੇ ਜਦ ਤੇਰੇ ਮੂੰਹ ਤੋਂ ਸਿੱਧੀਆਂ ਗੱਲਾਂ ਨਿੱਕਲਣਗੀਆਂ, ਤਾਂ ਮੇਰਾ ਦਿਲ ਅਨੰਦਿਤ ਹੋਵੇਗਾ।