Text copied!
Bibles in Panjabi

ਕਹਾਉਤਾਂ 23:16-22 in Panjabi

Help us?

ਕਹਾਉਤਾਂ 23:16-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਅਤੇ ਜਦ ਤੇਰੇ ਮੂੰਹ ਤੋਂ ਸਿੱਧੀਆਂ ਗੱਲਾਂ ਨਿੱਕਲਣਗੀਆਂ, ਤਾਂ ਮੇਰਾ ਦਿਲ ਅਨੰਦਿਤ ਹੋਵੇਗਾ।
17 ਤੇਰਾ ਮਨ ਪਾਪੀਆਂ ਨੂੰ ਦੇਖ ਕੇ ਨਾ ਕੁੜ੍ਹੇ, ਸਗੋਂ ਤੂੰ ਦਿਨ ਭਰ ਯਹੋਵਾਹ ਦਾ ਭੈਅ ਮੰਨ,
18 ਕਿਉਂ ਜੋ ਸੱਚ-ਮੁੱਚ ਅੰਤ ਵਿੱਚ ਫਲ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ।
19 ਹੇ ਮੇਰੇ ਪੁੱਤਰ, ਤੂੰ ਸੁਣ ਅਤੇ ਬੁੱਧਵਾਨ ਹੋ, ਅਤੇ ਆਪਣੇ ਮਨ ਨੂੰ ਸਿੱਧੇ ਰਾਹ ਵਿੱਚ ਚਲਾ।
20 ਤੂੰ ਸ਼ਰਾਬੀਆਂ ਦੇ ਨਾਲ ਨਾ ਰਲ, ਨਾ ਹੀ ਪੇਟੂ ਕਬਾਬੀਆਂ ਨਾਲ,
21 ਕਿਉਂ ਜੋ ਸ਼ਰਾਬੀ ਅਤੇ ਪੇਟੂ ਗਰੀਬ ਹੋ ਜਾਂਦੇ ਹਨ, ਅਤੇ ਨੀਂਦ ਆਦਮੀ ਨੂੰ ਲੀਰਾਂ ਪਹਿਨਾਉਂਦੀ ਹੈ।
22 ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ, ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ।
ਕਹਾਉਤਾਂ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ