17ਤੇਰਾ ਮਨ ਪਾਪੀਆਂ ਨੂੰ ਦੇਖ ਕੇ ਨਾ ਕੁੜ੍ਹੇ, ਸਗੋਂ ਤੂੰ ਦਿਨ ਭਰ ਯਹੋਵਾਹ ਦਾ ਭੈਅ ਮੰਨ,
18ਕਿਉਂ ਜੋ ਸੱਚ-ਮੁੱਚ ਅੰਤ ਵਿੱਚ ਫਲ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ।
19ਹੇ ਮੇਰੇ ਪੁੱਤਰ, ਤੂੰ ਸੁਣ ਅਤੇ ਬੁੱਧਵਾਨ ਹੋ, ਅਤੇ ਆਪਣੇ ਮਨ ਨੂੰ ਸਿੱਧੇ ਰਾਹ ਵਿੱਚ ਚਲਾ।
20ਤੂੰ ਸ਼ਰਾਬੀਆਂ ਦੇ ਨਾਲ ਨਾ ਰਲ, ਨਾ ਹੀ ਪੇਟੂ ਕਬਾਬੀਆਂ ਨਾਲ,
21ਕਿਉਂ ਜੋ ਸ਼ਰਾਬੀ ਅਤੇ ਪੇਟੂ ਗਰੀਬ ਹੋ ਜਾਂਦੇ ਹਨ, ਅਤੇ ਨੀਂਦ ਆਦਮੀ ਨੂੰ ਲੀਰਾਂ ਪਹਿਨਾਉਂਦੀ ਹੈ।
22ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ, ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ।