Text copied!
Bibles in Panjabi

ਕਹਾਉਤਾਂ 23:19-26 in Panjabi

Help us?

ਕਹਾਉਤਾਂ 23:19-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਹੇ ਮੇਰੇ ਪੁੱਤਰ, ਤੂੰ ਸੁਣ ਅਤੇ ਬੁੱਧਵਾਨ ਹੋ, ਅਤੇ ਆਪਣੇ ਮਨ ਨੂੰ ਸਿੱਧੇ ਰਾਹ ਵਿੱਚ ਚਲਾ।
20 ਤੂੰ ਸ਼ਰਾਬੀਆਂ ਦੇ ਨਾਲ ਨਾ ਰਲ, ਨਾ ਹੀ ਪੇਟੂ ਕਬਾਬੀਆਂ ਨਾਲ,
21 ਕਿਉਂ ਜੋ ਸ਼ਰਾਬੀ ਅਤੇ ਪੇਟੂ ਗਰੀਬ ਹੋ ਜਾਂਦੇ ਹਨ, ਅਤੇ ਨੀਂਦ ਆਦਮੀ ਨੂੰ ਲੀਰਾਂ ਪਹਿਨਾਉਂਦੀ ਹੈ।
22 ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ, ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ।
23 ਸੱਚ ਨੂੰ ਮੁੱਲ ਲੈ, ਉਹ ਨੂੰ ਵੇਚੀਂ ਨਾ, ਨਾਲੇ ਬੁੱਧ, ਸਿੱਖਿਆ ਅਤੇ ਸਮਝ ਨੂੰ ਵੀ।
24 ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ, ਅਤੇ ਜਿਹ ਦੇ ਬੁੱਧਵਾਨ ਪੁੱਤਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ।
25 ਤੇਰੇ ਮਾਪੇ ਅਨੰਦ ਹੋਣ, ਤੈਨੂੰ ਜਨਮ ਦੇਣ ਵਾਲੀ ਖੁਸ਼ ਹੋਵੇ!
26 ਹੇ ਮੇਰੇ ਪੁੱਤਰ, ਆਪਣਾ ਮਨ ਮੇਰੇ ਵੱਲ ਦੇ, ਅਤੇ ਤੇਰੀਆਂ ਅੱਖਾਂ ਮੇਰੇ ਰਾਹਾਂ ਵੱਲ ਲੱਗੀਆਂ ਰਹਿਣ।
ਕਹਾਉਤਾਂ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ