25ਤੇਰੇ ਮਾਪੇ ਅਨੰਦ ਹੋਣ, ਤੈਨੂੰ ਜਨਮ ਦੇਣ ਵਾਲੀ ਖੁਸ਼ ਹੋਵੇ!
26ਹੇ ਮੇਰੇ ਪੁੱਤਰ, ਆਪਣਾ ਮਨ ਮੇਰੇ ਵੱਲ ਦੇ, ਅਤੇ ਤੇਰੀਆਂ ਅੱਖਾਂ ਮੇਰੇ ਰਾਹਾਂ ਵੱਲ ਲੱਗੀਆਂ ਰਹਿਣ।
27ਵੇਸਵਾ ਤਾਂ ਇੱਕ ਡੂੰਘਾ ਟੋਆ ਹੈ, ਅਤੇ ਓਪਰੀ ਔਰਤ ਇੱਕ ਭੀੜਾ ਖੂਹ ਹੈ।
28ਉਹ ਡਾਕੂ ਵਾਂਗੂੰ ਘਾਤ ਲਾਉਂਦੀ ਹੈ, ਅਤੇ ਆਦਮੀਆਂ ਵਿੱਚ ਵਿਸ਼ਵਾਸਘਾਤੀਆਂ ਦੀ ਗਿਣਤੀ ਵਧਾਉਂਦੀ ਹੈ।
29ਕੌਣ ਹਾਏ ਹਾਏ ਕਰਦਾ ਹੈ? ਕੌਣ ਅਫ਼ਸੋਸ ਕਰਦਾ ਹੈ? ਕੌਣ ਝਗੜਾਲੂ ਹੈ? ਕੌਣ ਕੁੜਦਾ ਹੈ? ਕੌਣ ਐਂਵੇਂ ਘਾਇਲ ਹੁੰਦਾ ਹੈ? ਅਤੇ ਕਿਹਦੀਆਂ ਅੱਖਾਂ ਵਿੱਚ ਲਾਲੀ ਹੈ?