26 ਹੇ ਮੇਰੇ ਪੁੱਤਰ, ਆਪਣਾ ਮਨ ਮੇਰੇ ਵੱਲ ਦੇ, ਅਤੇ ਤੇਰੀਆਂ ਅੱਖਾਂ ਮੇਰੇ ਰਾਹਾਂ ਵੱਲ ਲੱਗੀਆਂ ਰਹਿਣ।
27 ਵੇਸਵਾ ਤਾਂ ਇੱਕ ਡੂੰਘਾ ਟੋਆ ਹੈ, ਅਤੇ ਓਪਰੀ ਔਰਤ ਇੱਕ ਭੀੜਾ ਖੂਹ ਹੈ।
28 ਉਹ ਡਾਕੂ ਵਾਂਗੂੰ ਘਾਤ ਲਾਉਂਦੀ ਹੈ, ਅਤੇ ਆਦਮੀਆਂ ਵਿੱਚ ਵਿਸ਼ਵਾਸਘਾਤੀਆਂ ਦੀ ਗਿਣਤੀ ਵਧਾਉਂਦੀ ਹੈ।
29 ਕੌਣ ਹਾਏ ਹਾਏ ਕਰਦਾ ਹੈ? ਕੌਣ ਅਫ਼ਸੋਸ ਕਰਦਾ ਹੈ? ਕੌਣ ਝਗੜਾਲੂ ਹੈ? ਕੌਣ ਕੁੜਦਾ ਹੈ? ਕੌਣ ਐਂਵੇਂ ਘਾਇਲ ਹੁੰਦਾ ਹੈ? ਅਤੇ ਕਿਹਦੀਆਂ ਅੱਖਾਂ ਵਿੱਚ ਲਾਲੀ ਹੈ?
30 ਓਹੋ ਹਨ ਜਿਹੜੇ ਮੈਅ ਪੀਣ ਉੱਤੇ ਚਿਰ ਲਾਉਂਦੇ ਹਨ, ਅਤੇ ਰਲੀ ਹੋਈ ਸ਼ਰਾਬ ਦੀ ਭਾਲ ਕਰਦੇ ਹਨ।
31 ਜਦੋਂ ਸ਼ਰਾਬ ਲਾਲ ਹੋਵੇ, ਜਦ ਉਹ ਪਿਆਲੇ ਵਿੱਚ ਚਮਕੇ, ਅਤੇ ਉਹ ਸਹਿਜ ਨਾਲ ਹੇਠਾਂ ਉਤਰੇ, ਤਾਂ ਤੂੰ ਉਹ ਦੀ ਵੱਲ ਨਾ ਤੱਕ।
32 ਓੜਕ ਉਹ ਸੱਪ ਦੀ ਵਾਂਗੂੰ ਡੰਗ ਮਾਰਦੀ ਹੈ, ਅਤੇ ਠੂਹੇਂ ਵਾਂਗੂੰ ਡੰਗ ਮਾਰਦੀ ਹੈ!
33 ਤੇਰੀਆਂ ਅੱਖੀਆਂ ਅਨੋਖੀਆਂ ਚੀਜ਼ਾਂ ਵੇਖਣਗੀਆਂ, ਅਤੇ ਤੇਰਾ ਮਨ ਉਲਟੀਆਂ ਗੱਲਾਂ ਦੀ ਕਲਪਨਾ ਕਰੇਗਾ!