33ਤੇਰੀਆਂ ਅੱਖੀਆਂ ਅਨੋਖੀਆਂ ਚੀਜ਼ਾਂ ਵੇਖਣਗੀਆਂ, ਅਤੇ ਤੇਰਾ ਮਨ ਉਲਟੀਆਂ ਗੱਲਾਂ ਦੀ ਕਲਪਨਾ ਕਰੇਗਾ!
34ਤੂੰ ਸਗੋਂ ਉਹ ਦੇ ਵਰਗਾ ਬਣ ਜਾਏਂਗਾ ਜਿਹੜਾ ਸਮੁੰਦਰ ਵਿੱਚ ਲੰਮਾ ਪਵੇ, ਅਥਵਾ ਮਸਤੂਲ ਦੇ ਸਿਰ ਉੱਤੇ ਲੇਟ ਜਾਵੇ।
35ਤੂੰ ਆਖੇਂਗਾ ਭਈ ਮੈਂ ਮਾਰ ਤਾਂ ਖਾਧੀ ਪਰ ਮੈਨੂੰ ਪੀੜ ਨਾ ਹੋਈ, ਮੈਂ ਕੁੱਟਿਆ ਤਾਂ ਗਿਆ ਪਰ ਮੈਨੂੰ ਕੁਝ ਸੁੱਧ ਨਹੀਂ ਸੀ। ਮੈਂ ਸੁਰਤ ਵਿੱਚ ਕਦੋਂ ਆਵਾਂਗਾ? ਮੈਂ ਫੇਰ ਉਸ ਦੀ ਭਾਲ ਕਰਾਂਗਾ!