5ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ ਜੋ ਹੈ ਹੀ ਨਹੀਂ? ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ।
6ਤੂੰ ਬਦ ਨਜ਼ਰ ਵਾਲੇ ਦੀ ਰੋਟੀ ਨਾ ਖਾਹ, ਨਾ ਉਹ ਦੇ ਸੁਆਦਲੇ ਭੋਜਨ ਦਾ ਲੋਭ ਕਰ,
7ਕਿਉਂ ਜੋ ਜਿਹੇ ਉਹ ਦੇ ਮਨ ਦੇ ਵਿਚਾਰ ਹਨ ਤਿਹਾ ਉਹ ਆਪ ਹੈ, ਉਹ ਤੈਨੂੰ ਆਖਦਾ ਤਾਂ ਹੈ “ਖਾਹ, ਪੀ” ਪਰ ਉਹ ਦਾ ਮਨ ਤੇਰੀ ਵੱਲ ਨਹੀਂ ਹੈ।
8ਜੋ ਗਰਾਹੀ ਤੂੰ ਖਾਧੀ ਹੈ ਉਹ ਨੂੰ ਉਗਲ ਦੇਵੇਂਗਾ, ਅਤੇ ਆਪਣੀਆਂ ਮਿੱਠੀਆਂ ਗੱਲਾਂ ਨੂੰ ਗੁਆ ਬੈਠੇਂਗਾ।
9ਮੂਰਖ ਦੇ ਸਾਹਮਣੇ ਨਾ ਬੋਲ, ਕਿਉਂ ਜੋ ਉਹ ਤੇਰੇ ਸਿਆਣੇ ਬੋਲ ਨੂੰ ਤੁੱਛ ਹੀ ਜਾਣੇਗਾ।
10ਪੁਰਾਣੇ ਬੰਨਿਆਂ ਨੂੰ ਨਾ ਸਰਕਾ, ਅਤੇ ਯਤੀਮਾਂ ਦੇ ਖੇਤ ਵਿੱਚ ਨਾ ਵੜ,
11ਕਿਉਂ ਜੋ ਉਹਨਾਂ ਦਾ ਛੁਡਾਉਣ ਵਾਲਾ ਸਮਰੱਥ ਹੈ, ਉਹਨਾਂ ਦਾ ਮੁਕੱਦਮਾ ਤੇਰੇ ਨਾਲ ਓਹੋ ਲੜੇਗਾ।
12ਆਪਣਾ ਮਨ ਸਿੱਖਿਆ ਵੱਲ, ਅਤੇ ਆਪਣੇ ਕੰਨ ਗਿਆਨ ਦੀਆਂ ਗੱਲਾਂ ਵੱਲ ਲਾ।
13ਬਾਲਕ ਦੇ ਤਾੜਨ ਦੇਣ ਤੋਂ ਨਾ ਰੁੱਕ, ਭਾਵੇਂ ਤੂੰ ਸੋਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ।