Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 23

ਕਹਾਉਤਾਂ 23:6-25

Help us?
Click on verse(s) to share them!
6ਤੂੰ ਬਦ ਨਜ਼ਰ ਵਾਲੇ ਦੀ ਰੋਟੀ ਨਾ ਖਾਹ, ਨਾ ਉਹ ਦੇ ਸੁਆਦਲੇ ਭੋਜਨ ਦਾ ਲੋਭ ਕਰ,
7ਕਿਉਂ ਜੋ ਜਿਹੇ ਉਹ ਦੇ ਮਨ ਦੇ ਵਿਚਾਰ ਹਨ ਤਿਹਾ ਉਹ ਆਪ ਹੈ, ਉਹ ਤੈਨੂੰ ਆਖਦਾ ਤਾਂ ਹੈ “ਖਾਹ, ਪੀ” ਪਰ ਉਹ ਦਾ ਮਨ ਤੇਰੀ ਵੱਲ ਨਹੀਂ ਹੈ।
8ਜੋ ਗਰਾਹੀ ਤੂੰ ਖਾਧੀ ਹੈ ਉਹ ਨੂੰ ਉਗਲ ਦੇਵੇਂਗਾ, ਅਤੇ ਆਪਣੀਆਂ ਮਿੱਠੀਆਂ ਗੱਲਾਂ ਨੂੰ ਗੁਆ ਬੈਠੇਂਗਾ।
9ਮੂਰਖ ਦੇ ਸਾਹਮਣੇ ਨਾ ਬੋਲ, ਕਿਉਂ ਜੋ ਉਹ ਤੇਰੇ ਸਿਆਣੇ ਬੋਲ ਨੂੰ ਤੁੱਛ ਹੀ ਜਾਣੇਗਾ।
10ਪੁਰਾਣੇ ਬੰਨਿਆਂ ਨੂੰ ਨਾ ਸਰਕਾ, ਅਤੇ ਯਤੀਮਾਂ ਦੇ ਖੇਤ ਵਿੱਚ ਨਾ ਵੜ,
11ਕਿਉਂ ਜੋ ਉਹਨਾਂ ਦਾ ਛੁਡਾਉਣ ਵਾਲਾ ਸਮਰੱਥ ਹੈ, ਉਹਨਾਂ ਦਾ ਮੁਕੱਦਮਾ ਤੇਰੇ ਨਾਲ ਓਹੋ ਲੜੇਗਾ।
12ਆਪਣਾ ਮਨ ਸਿੱਖਿਆ ਵੱਲ, ਅਤੇ ਆਪਣੇ ਕੰਨ ਗਿਆਨ ਦੀਆਂ ਗੱਲਾਂ ਵੱਲ ਲਾ।
13ਬਾਲਕ ਦੇ ਤਾੜਨ ਦੇਣ ਤੋਂ ਨਾ ਰੁੱਕ, ਭਾਵੇਂ ਤੂੰ ਸੋਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ।
14ਤੂੰ ਸੋਟੀ ਨਾਲ ਉਹ ਨੂੰ ਮਾਰ, ਅਤੇ ਉਹ ਦੀ ਜਾਨ ਨੂੰ ਪਤਾਲੋਂ ਬਚਾ ਲੈ।
15ਮੇਰੇ ਪੁੱਤਰ, ਜੇ ਤੇਰਾ ਮਨ ਬੁੱਧਵਾਨ ਹੋਵੇ, ਤਾਂ ਮੇਰਾ ਮਨ ਅਨੰਦ ਹੋਵੇਗਾ, ਹਾਂ, ਮੇਰਾ ਵੀ!
16ਅਤੇ ਜਦ ਤੇਰੇ ਮੂੰਹ ਤੋਂ ਸਿੱਧੀਆਂ ਗੱਲਾਂ ਨਿੱਕਲਣਗੀਆਂ, ਤਾਂ ਮੇਰਾ ਦਿਲ ਅਨੰਦਿਤ ਹੋਵੇਗਾ।
17ਤੇਰਾ ਮਨ ਪਾਪੀਆਂ ਨੂੰ ਦੇਖ ਕੇ ਨਾ ਕੁੜ੍ਹੇ, ਸਗੋਂ ਤੂੰ ਦਿਨ ਭਰ ਯਹੋਵਾਹ ਦਾ ਭੈਅ ਮੰਨ,
18ਕਿਉਂ ਜੋ ਸੱਚ-ਮੁੱਚ ਅੰਤ ਵਿੱਚ ਫਲ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ।
19ਹੇ ਮੇਰੇ ਪੁੱਤਰ, ਤੂੰ ਸੁਣ ਅਤੇ ਬੁੱਧਵਾਨ ਹੋ, ਅਤੇ ਆਪਣੇ ਮਨ ਨੂੰ ਸਿੱਧੇ ਰਾਹ ਵਿੱਚ ਚਲਾ।
20ਤੂੰ ਸ਼ਰਾਬੀਆਂ ਦੇ ਨਾਲ ਨਾ ਰਲ, ਨਾ ਹੀ ਪੇਟੂ ਕਬਾਬੀਆਂ ਨਾਲ,
21ਕਿਉਂ ਜੋ ਸ਼ਰਾਬੀ ਅਤੇ ਪੇਟੂ ਗਰੀਬ ਹੋ ਜਾਂਦੇ ਹਨ, ਅਤੇ ਨੀਂਦ ਆਦਮੀ ਨੂੰ ਲੀਰਾਂ ਪਹਿਨਾਉਂਦੀ ਹੈ।
22ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ, ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ।
23ਸੱਚ ਨੂੰ ਮੁੱਲ ਲੈ, ਉਹ ਨੂੰ ਵੇਚੀਂ ਨਾ, ਨਾਲੇ ਬੁੱਧ, ਸਿੱਖਿਆ ਅਤੇ ਸਮਝ ਨੂੰ ਵੀ।
24ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ, ਅਤੇ ਜਿਹ ਦੇ ਬੁੱਧਵਾਨ ਪੁੱਤਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ।
25ਤੇਰੇ ਮਾਪੇ ਅਨੰਦ ਹੋਣ, ਤੈਨੂੰ ਜਨਮ ਦੇਣ ਵਾਲੀ ਖੁਸ਼ ਹੋਵੇ!

Read ਕਹਾਉਤਾਂ 23ਕਹਾਉਤਾਂ 23
Compare ਕਹਾਉਤਾਂ 23:6-25ਕਹਾਉਤਾਂ 23:6-25