1ਬੁਰਿਆਂ ਮਨੁੱਖਾਂ ਉੱਤੇ ਖੁਣਸ ਨਾ ਕਰ, ਅਤੇ ਨਾ ਉਨ੍ਹਾਂ ਦੀ ਸੰਗਤ ਦੀ ਚਾਹ ਰੱਖ,
2ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਉਹਨਾਂ ਦੇ ਬੁੱਲ ਦੁਸ਼ਟਤਾ ਦੀਆਂ ਗੱਲਾਂ ਕਰਦੇ ਰਹਿੰਦੇ ਹਨ।
3ਬੁੱਧ ਨਾਲ ਘਰ ਬਣਾਈਦਾ ਹੈ, ਅਤੇ ਸਮਝ ਨਾਲ ਉਹ ਸਥਿਰ ਰਹਿੰਦਾ ਹੈ।
4ਗਿਆਨ ਦੇ ਦੁਆਰਾ ਉਹ ਦੀਆਂ ਕੋਠੜੀਆਂ ਸਭ ਪਰਕਾਰ ਦੇ ਅਣਮੁੱਲ ਅਤੇ ਮਨਭਾਉਂਦੇ ਪਦਾਰਥਾਂ ਨਾਲ ਭਰਦੀਆਂ ਹਨ।
5ਬੁੱਧਵਾਨ ਮਨੁੱਖ ਬਲਵਾਨ ਹੈ, ਅਤੇ ਗਿਆਨੀ ਮਨੁੱਖ ਸ਼ਕਤੀ ਵਧਾਈ ਜਾਂਦਾ ਹੈ।
6ਤੂੰ ਚੰਗੀ ਮੱਤ ਲੈ ਕੇ ਆਪਣਾ ਯੁੱਧ ਕਰ, ਬਹੁਤੇ ਸਲਾਹੂਆਂ ਨਾਲ ਹੀ ਬਚਾਓ ਹੈ।
7ਬੁੱਧ ਮੂਰਖ ਲਈ ਬਹੁਤ ਉੱਚੀ ਹੈ, ਸਭਾ ਦੇ ਵਿੱਚ ਉਹ ਕੁਝ ਵੀ ਕਹਿ ਨਹੀਂ ਸਕਦਾ।
8ਜਿਹੜਾ ਬੁਰਿਆਈ ਸੋਚਦਾ ਹੈ, ਲੋਕ ਉਹ ਨੂੰ ਸਾਜਸ਼ੀ ਆਖਣਗੇ।
9ਮੂਰਖਤਾਈ ਦਾ ਵਿਚਾਰ ਹੀ ਪਾਪ ਹੈ, ਅਤੇ ਠੱਠਾ ਕਰਨ ਵਾਲੇ ਤੋਂ ਮਨੁੱਖ ਘਿਣ ਕਰਦੇ ਹਨ।
10ਜੇ ਤੂੰ ਬਿਪਤਾ ਦੇ ਦਿਨ ਢਿੱਲਾ ਪੈ ਜਾਵੇਂ, ਤਾਂ ਤੇਰਾ ਬਲ ਘੱਟ ਹੈ।