Text copied!
Bibles in Panjabi

ਕਹਾਉਤਾਂ 24:10-22 in Panjabi

Help us?

ਕਹਾਉਤਾਂ 24:10-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜੇ ਤੂੰ ਬਿਪਤਾ ਦੇ ਦਿਨ ਢਿੱਲਾ ਪੈ ਜਾਵੇਂ, ਤਾਂ ਤੇਰਾ ਬਲ ਘੱਟ ਹੈ।
11 ਜਿਹੜੇ ਮਾਰੇ ਜਾਣ ਲਈ ਲਿਜਾਏ ਜਾਂਦੇ ਹਨ ਉਨ੍ਹਾਂ ਨੂੰ ਛੁਡਾ, ਜਿਹੜੇ ਘਾਤ ਹੋਣ ਵਾਲੇ ਹਨ, ਉਨ੍ਹਾਂ ਨੂੰ ਫੜਵਾ।
12 ਜੇ ਤੂੰ ਆਖੇਂ, ਲਓ, ਸਾਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਸੀ, ਤਾਂ ਜਿਹੜਾ ਦਿਲਾਂ ਨੂੰ ਜਾਚਦਾ ਹੈ ਭਲਾ, ਉਹ ਨਹੀਂ ਸਮਝਦਾ? ਅਤੇ ਤੇਰੀ ਜਾਨ ਦਾ ਰਾਖ਼ਾ ਇਹ ਨਹੀਂ ਜਾਣਦਾ? ਭਲਾ, ਉਹ ਆਦਮੀ ਨੂੰ ਉਹ ਦੀਆਂ ਕਰਨੀਆਂ ਦਾ ਫਲ ਨਾ ਦੇਵੇਗਾ?
13 ਹੇ ਮੇਰੇ ਪੁੱਤਰ, ਤੂੰ ਸ਼ਹਿਦ ਖਾਹ, ਉਹ ਚੰਗਾ ਜੋ ਹੈ, ਅਤੇ ਮਖ਼ੀਰ ਦਾ ਟਪਕਾ ਤੇਰੇ ਤਾਲੂ ਨੂੰ ਮਿੱਠਾ ਲੱਗੇਗਾ,
14 ਜਾਣ ਲੈ ਕਿ ਬੁੱਧ ਤੇਰੀ ਜਾਨ ਲਈ ਇਸੇ ਤਰ੍ਹਾਂ ਹੈ, ਜੇ ਉਹ ਤੈਨੂੰ ਲੱਭੇ ਤਾਂ ਅੰਤ ਵਿੱਚ ਉਸ ਦਾ ਫਲ ਵੀ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ।
15 ਹੇ ਦੁਸ਼ਟ, ਧਰਮੀ ਦੀ ਵੱਸੋਂ ਦੀ ਘਾਤ ਵਿੱਚ ਨਾ ਬੈਠ! ਉਹ ਦੇ ਥਾਂ ਨੂੰ ਨਾ ਉਜਾੜ!
16 ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ, ਪਰ ਦੁਸ਼ਟ ਬਿਪਤਾ ਵਿੱਚ ਡਿੱਗ ਕੇ ਪਏ ਰਹਿੰਦੇ ਹਨ।
17 ਜਦ ਤੇਰਾ ਵੈਰੀ ਡਿੱਗੇ ਤਾਂ ਤੂੰ ਅਨੰਦ ਨਾ ਹੋਵੀਂ, ਅਤੇ ਜਾਂ ਉਹ ਠੋਕਰ ਖਾਵੇ ਤਾਂ ਤੇਰਾ ਮਨ ਪ੍ਰਸੰਨ ਨਾ ਹੋਵੇ,
18 ਕਿਤੇ ਯਹੋਵਾਹ ਇਹ ਵੇਖ ਕੇ ਬੁਰਾ ਮੰਨੇ, ਅਤੇ ਆਪਣਾ ਕ੍ਰੋਧ ਉਸ ਤੋਂ ਹਟਾ ਲਵੇ।
19 ਕੁਕਰਮੀ ਦੇ ਕਾਰਨ ਤੂੰ ਨਾ ਕੁੜ੍ਹ ਨਾ ਦੁਸ਼ਟਾਂ ਉੱਤੇ ਖੁਣਸ ਕਰ,
20 ਕਿਉਂ ਜੋ ਬੁਰਿਆਰ ਲਈ ਅੱਗੇ ਨੂੰ ਕੋਈ ਆਸ ਨਹੀਂ, ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
21 ਹੇ ਮੇਰੇ ਪੁੱਤਰ, ਯਹੋਵਾਹ ਦਾ ਅਤੇ ਰਾਜੇ ਦਾ ਭੈਅ ਮੰਨ, ਅਤੇ ਵਿਦਰੋਹੀਆਂ ਨਾਲ ਨਾ ਰਲ,
22 ਕਿਉਂ ਜੋ ਉਨ੍ਹਾਂ ਵੱਲੋਂ ਬਿਪਤਾ ਅਚਾਨਕ ਆਵੇਗੀ, ਅਤੇ ਉਨ੍ਹਾਂ ਦੋਹਾਂ ਦੀ ਵੱਲੋਂ ਆਉਣ ਵਾਲੀ ਬਰਬਾਦੀ ਨੂੰ ਕੌਣ ਜਾਣਦਾ ਹੈ?
ਕਹਾਉਤਾਂ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ