13 ਹੇ ਮੇਰੇ ਪੁੱਤਰ, ਤੂੰ ਸ਼ਹਿਦ ਖਾਹ, ਉਹ ਚੰਗਾ ਜੋ ਹੈ, ਅਤੇ ਮਖ਼ੀਰ ਦਾ ਟਪਕਾ ਤੇਰੇ ਤਾਲੂ ਨੂੰ ਮਿੱਠਾ ਲੱਗੇਗਾ,
14 ਜਾਣ ਲੈ ਕਿ ਬੁੱਧ ਤੇਰੀ ਜਾਨ ਲਈ ਇਸੇ ਤਰ੍ਹਾਂ ਹੈ, ਜੇ ਉਹ ਤੈਨੂੰ ਲੱਭੇ ਤਾਂ ਅੰਤ ਵਿੱਚ ਉਸ ਦਾ ਫਲ ਵੀ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ।
15 ਹੇ ਦੁਸ਼ਟ, ਧਰਮੀ ਦੀ ਵੱਸੋਂ ਦੀ ਘਾਤ ਵਿੱਚ ਨਾ ਬੈਠ! ਉਹ ਦੇ ਥਾਂ ਨੂੰ ਨਾ ਉਜਾੜ!
16 ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ, ਪਰ ਦੁਸ਼ਟ ਬਿਪਤਾ ਵਿੱਚ ਡਿੱਗ ਕੇ ਪਏ ਰਹਿੰਦੇ ਹਨ।