17 ਜਦ ਤੇਰਾ ਵੈਰੀ ਡਿੱਗੇ ਤਾਂ ਤੂੰ ਅਨੰਦ ਨਾ ਹੋਵੀਂ, ਅਤੇ ਜਾਂ ਉਹ ਠੋਕਰ ਖਾਵੇ ਤਾਂ ਤੇਰਾ ਮਨ ਪ੍ਰਸੰਨ ਨਾ ਹੋਵੇ,
18 ਕਿਤੇ ਯਹੋਵਾਹ ਇਹ ਵੇਖ ਕੇ ਬੁਰਾ ਮੰਨੇ, ਅਤੇ ਆਪਣਾ ਕ੍ਰੋਧ ਉਸ ਤੋਂ ਹਟਾ ਲਵੇ।
19 ਕੁਕਰਮੀ ਦੇ ਕਾਰਨ ਤੂੰ ਨਾ ਕੁੜ੍ਹ ਨਾ ਦੁਸ਼ਟਾਂ ਉੱਤੇ ਖੁਣਸ ਕਰ,
20 ਕਿਉਂ ਜੋ ਬੁਰਿਆਰ ਲਈ ਅੱਗੇ ਨੂੰ ਕੋਈ ਆਸ ਨਹੀਂ, ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।