18 ਕਿਤੇ ਯਹੋਵਾਹ ਇਹ ਵੇਖ ਕੇ ਬੁਰਾ ਮੰਨੇ, ਅਤੇ ਆਪਣਾ ਕ੍ਰੋਧ ਉਸ ਤੋਂ ਹਟਾ ਲਵੇ।
19 ਕੁਕਰਮੀ ਦੇ ਕਾਰਨ ਤੂੰ ਨਾ ਕੁੜ੍ਹ ਨਾ ਦੁਸ਼ਟਾਂ ਉੱਤੇ ਖੁਣਸ ਕਰ,
20 ਕਿਉਂ ਜੋ ਬੁਰਿਆਰ ਲਈ ਅੱਗੇ ਨੂੰ ਕੋਈ ਆਸ ਨਹੀਂ, ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
21 ਹੇ ਮੇਰੇ ਪੁੱਤਰ, ਯਹੋਵਾਹ ਦਾ ਅਤੇ ਰਾਜੇ ਦਾ ਭੈਅ ਮੰਨ, ਅਤੇ ਵਿਦਰੋਹੀਆਂ ਨਾਲ ਨਾ ਰਲ,
22 ਕਿਉਂ ਜੋ ਉਨ੍ਹਾਂ ਵੱਲੋਂ ਬਿਪਤਾ ਅਚਾਨਕ ਆਵੇਗੀ, ਅਤੇ ਉਨ੍ਹਾਂ ਦੋਹਾਂ ਦੀ ਵੱਲੋਂ ਆਉਣ ਵਾਲੀ ਬਰਬਾਦੀ ਨੂੰ ਕੌਣ ਜਾਣਦਾ ਹੈ?
23 ਇਹ ਵੀ ਬੁੱਧਵਾਨਾਂ ਦੇ ਵਾਕ ਹਨ, ਅਦਾਲਤ ਵਿੱਚ ਪੱਖਪਾਤ ਕਰਨਾ ਚੰਗੀ ਗੱਲ ਨਹੀਂ।
24 ਜਿਹੜਾ ਦੁਸ਼ਟ ਨੂੰ ਆਖਦਾ ਹੈ, ਤੂੰ ਧਰਮੀ ਹੈ, ਉਹ ਨੂੰ ਲੋਕ ਫਿਟਕਾਰਨਗੇ ਤੇ ਉੱਮਤਾਂ ਉਸ ਤੋਂ ਘਿਣ ਕਰਨਗੀਆਂ,
25 ਪਰ ਜੋ ਉਸ ਨੂੰ ਤਾੜਦੇ ਹਨ ਉਨ੍ਹਾਂ ਦਾ ਭਲਾ ਹੋਵੇਗਾ, ਅਤੇ ਉਨ੍ਹਾਂ ਉੱਤੇ ਚੰਗੀ ਤੋਂ ਚੰਗੀ ਬਰਕਤ ਆਵੇਗੀ।
26 ਜਿਹੜਾ ਸੱਚਾ ਉੱਤਰ ਦਿੰਦਾ ਹੈ, ਉਹ ਦੇ ਬੋਲਾਂ ਨੂੰ ਹਰੇਕ ਪ੍ਰੇਮ ਕਰਦਾ ਹੈ।
27 ਪਹਿਲਾਂ ਬਾਹਰ ਆਪਣਾ ਕੰਮ ਤਿਆਰ ਕਰ ਅਤੇ ਖੇਤ ਨੂੰ ਸੁਆਰ, ਫੇਰ ਆਪਣਾ ਘਰ ਬਣਾ।
28 ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ, ਆਪਣਿਆਂ ਬੁੱਲ੍ਹਾਂ ਨਾਲ ਧੋਖਾ ਨਾ ਦੇ।
29 ਇਹ ਨਾ ਆਖੀਂ ਭਈ ਜਿਵੇਂ ਉਹ ਨੇ ਮੇਰੇ ਨਾਲ ਕੀਤਾ ਹੈ ਤਿਵੇਂ ਮੈਂ ਵੀ ਉਹ ਦੇ ਨਾਲ ਕਰਾਂਗਾ ਅਤੇ ਉਸ ਮਨੁੱਖ ਦੇ ਕੀਤੇ ਦਾ ਬਦਲਾ ਲਵਾਂਗਾ।
30 ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ਼ ਦੇ ਨੇੜਿਓਂ ਲੰਘਿਆ,
31 ਤਾਂ ਵੇਖੋ, ਉੱਥੇ ਸਭ ਕੰਡੇ ਹੀ ਕੰਡੇ ਉੱਗੇ ਪਏ ਸਨ, ਉਹ ਭੱਖੜਿਆਂ ਨਾਲ ਢੱਕਿਆ ਹੋਇਆ ਸੀ, ਅਤੇ ਉਹ ਦੀ ਪੱਕੀ ਕੰਧ ਢੱਠੀ ਪਈ ਸੀ।
32 ਜੋ ਮੈਂ ਵੇਖਿਆ ਉਸ ਉੱਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ, ਮੈਂ ਵੇਖ ਕੇ ਸਿੱਖਿਆ ਪ੍ਰਾਪਤ ਕੀਤੀ,
33 ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,
34 ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ।