Text copied!
Bibles in Panjabi

ਕਹਾਉਤਾਂ 24:22-27 in Panjabi

Help us?

ਕਹਾਉਤਾਂ 24:22-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਕਿਉਂ ਜੋ ਉਨ੍ਹਾਂ ਵੱਲੋਂ ਬਿਪਤਾ ਅਚਾਨਕ ਆਵੇਗੀ, ਅਤੇ ਉਨ੍ਹਾਂ ਦੋਹਾਂ ਦੀ ਵੱਲੋਂ ਆਉਣ ਵਾਲੀ ਬਰਬਾਦੀ ਨੂੰ ਕੌਣ ਜਾਣਦਾ ਹੈ?
23 ਇਹ ਵੀ ਬੁੱਧਵਾਨਾਂ ਦੇ ਵਾਕ ਹਨ, ਅਦਾਲਤ ਵਿੱਚ ਪੱਖਪਾਤ ਕਰਨਾ ਚੰਗੀ ਗੱਲ ਨਹੀਂ।
24 ਜਿਹੜਾ ਦੁਸ਼ਟ ਨੂੰ ਆਖਦਾ ਹੈ, ਤੂੰ ਧਰਮੀ ਹੈ, ਉਹ ਨੂੰ ਲੋਕ ਫਿਟਕਾਰਨਗੇ ਤੇ ਉੱਮਤਾਂ ਉਸ ਤੋਂ ਘਿਣ ਕਰਨਗੀਆਂ,
25 ਪਰ ਜੋ ਉਸ ਨੂੰ ਤਾੜਦੇ ਹਨ ਉਨ੍ਹਾਂ ਦਾ ਭਲਾ ਹੋਵੇਗਾ, ਅਤੇ ਉਨ੍ਹਾਂ ਉੱਤੇ ਚੰਗੀ ਤੋਂ ਚੰਗੀ ਬਰਕਤ ਆਵੇਗੀ।
26 ਜਿਹੜਾ ਸੱਚਾ ਉੱਤਰ ਦਿੰਦਾ ਹੈ, ਉਹ ਦੇ ਬੋਲਾਂ ਨੂੰ ਹਰੇਕ ਪ੍ਰੇਮ ਕਰਦਾ ਹੈ।
27 ਪਹਿਲਾਂ ਬਾਹਰ ਆਪਣਾ ਕੰਮ ਤਿਆਰ ਕਰ ਅਤੇ ਖੇਤ ਨੂੰ ਸੁਆਰ, ਫੇਰ ਆਪਣਾ ਘਰ ਬਣਾ।
ਕਹਾਉਤਾਂ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ