4ਗਿਆਨ ਦੇ ਦੁਆਰਾ ਉਹ ਦੀਆਂ ਕੋਠੜੀਆਂ ਸਭ ਪਰਕਾਰ ਦੇ ਅਣਮੁੱਲ ਅਤੇ ਮਨਭਾਉਂਦੇ ਪਦਾਰਥਾਂ ਨਾਲ ਭਰਦੀਆਂ ਹਨ।
5ਬੁੱਧਵਾਨ ਮਨੁੱਖ ਬਲਵਾਨ ਹੈ, ਅਤੇ ਗਿਆਨੀ ਮਨੁੱਖ ਸ਼ਕਤੀ ਵਧਾਈ ਜਾਂਦਾ ਹੈ।
6ਤੂੰ ਚੰਗੀ ਮੱਤ ਲੈ ਕੇ ਆਪਣਾ ਯੁੱਧ ਕਰ, ਬਹੁਤੇ ਸਲਾਹੂਆਂ ਨਾਲ ਹੀ ਬਚਾਓ ਹੈ।
7ਬੁੱਧ ਮੂਰਖ ਲਈ ਬਹੁਤ ਉੱਚੀ ਹੈ, ਸਭਾ ਦੇ ਵਿੱਚ ਉਹ ਕੁਝ ਵੀ ਕਹਿ ਨਹੀਂ ਸਕਦਾ।
8ਜਿਹੜਾ ਬੁਰਿਆਈ ਸੋਚਦਾ ਹੈ, ਲੋਕ ਉਹ ਨੂੰ ਸਾਜਸ਼ੀ ਆਖਣਗੇ।
9ਮੂਰਖਤਾਈ ਦਾ ਵਿਚਾਰ ਹੀ ਪਾਪ ਹੈ, ਅਤੇ ਠੱਠਾ ਕਰਨ ਵਾਲੇ ਤੋਂ ਮਨੁੱਖ ਘਿਣ ਕਰਦੇ ਹਨ।