13ਜਿਵੇਂ ਵਾਢੀ ਦੇ ਦਿਨਾਂ ਵਿੱਚ ਬਰਫ਼ ਦੀ ਠੰਡ ਹੁੰਦੀ ਹੈ, ਉਸੇ ਤਰ੍ਹਾਂ ਹੀ ਵਫ਼ਾਦਾਰ ਸੰਦੇਸ਼ਵਾਹਕ ਆਪਣੇ ਭੇਜਣ ਵਾਲਿਆਂ ਦੇ ਲਈ ਹੁੰਦਾ ਹੈ, ਕਿਉਂ ਜੋ ਉਹ ਆਪਣੇ ਮਾਲਕਾਂ ਦਾ ਜੀਅ ਠੰਡਾ ਕਰਦਾ ਹੈ।
14ਜਿਹੜਾ ਦਾਨ ਦਿੱਤੇ ਬਿਨ੍ਹਾਂ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ, ਜਿਹ ਦੇ ਵਿੱਚ ਵਰਖਾ ਨਾ ਹੋਵੇ।
15ਧੀਰਜ ਨਾਲ ਹਾਕਮ ਸਹਿਮਤ ਹੋ ਜਾਂਦਾ ਹੈ, ਅਤੇ ਨਰਮਾਈ ਨਾਲ ਕੀਤੀ ਗੱਲਬਾਤ ਹੱਡੀ ਨੂੰ ਵੀ ਭੰਨ ਸੁੱਟਦੀ ਹੈ।
16ਜੇ ਤੈਨੂੰ ਸ਼ਹਿਦ ਲੱਭਾ ਹੈ, ਤਾਂ ਜਿੰਨਾਂ ਤੈਨੂੰ ਲੋੜ ਹੈ ਓਨਾ ਹੀ ਖਾਹ, ਕਿਤੇ ਵਧੇਰੇ ਖਾ ਕੇ ਉਗਲੱਛ ਨਾ ਦੇਵੇਂ।
17ਆਪਣੇ ਗੁਆਂਢੀ ਦੇ ਘਰ ਬਾਰ-ਬਾਰ ਨਾ ਜਾ, ਅਜਿਹਾ ਨਾ ਹੋਵੇ ਕਿ ਉਹ ਅੱਕ ਕੇ ਤੇਰੇ ਤੋਂ ਨਫ਼ਰਤ ਕਰਨ ਲੱਗੇ।
18ਜਿਹੜਾ ਆਪਣੇ ਗੁਆਂਢੀ ਦੇ ਵਿਰੋਧ ਵਿੱਚ ਝੂਠੀ ਗਵਾਹੀ ਦਿੰਦਾ ਹੈ, ਉਹ ਹਥੌੜੇ, ਤਲਵਾਰ ਅਤੇ ਤਿੱਖੇ ਤੀਰ ਵਰਗਾ ਹੈ।
19ਬਿਪਤਾ ਦੇ ਵੇਲੇ ਧੋਖੇਬਾਜ਼ ਮਨੁੱਖ ਉੱਤੇ ਭਰੋਸਾ ਕਰਨਾ, ਖ਼ਰਾਬ ਦੰਦ ਅਤੇ ਮੋਚ ਆਏ ਪੈਰ ਵਾਂਗੂੰ ਹੈ।
20ਕਿਸੇ ਉਦਾਸ ਮਨ ਵਾਲੇ ਮਨੁੱਖ ਦੇ ਸਾਹਮਣੇ ਗੀਤ ਗਾਉਣਾ, ਸਿਆਲ ਵਿੱਚ ਕੱਪੜਾ ਉਤਾਰਨ, ਅਤੇ ਸੱਟ ਉੱਤੇ ਸਿਰਕਾ ਪਾਉਣ ਵਾਂਗੂੰ ਹੈ।
21ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਰੋਟੀ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ,
22ਕਿਉਂ ਜੋ ਅਜਿਹਾ ਕਰ ਕਿ ਤੂੰ ਉਸ ਨੂੰ ਸ਼ਰਮਿੰਦਗੀ ਦੇਵੇਂਗਾ, ਅਤੇ ਯਹੋਵਾਹ ਤੈਨੂੰ ਫਲ ਦੇਵੇਗਾ।
23ਉੱਤਰੀ ਪੌਣ ਵਰਖਾ ਨੂੰ ਲਿਆਉਂਦੀ ਹੈ, ਅਤੇ ਨਿੰਦਿਆ ਕਰਨ ਵਾਲੀ ਜੀਭ ਨਰਾਜ਼ਗੀ ਨੂੰ ਲੈ ਕੇ ਆਉਂਦੀ ਹੈ।