Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 25

ਕਹਾਉਤਾਂ 25:14-20

Help us?
Click on verse(s) to share them!
14ਜਿਹੜਾ ਦਾਨ ਦਿੱਤੇ ਬਿਨ੍ਹਾਂ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ, ਜਿਹ ਦੇ ਵਿੱਚ ਵਰਖਾ ਨਾ ਹੋਵੇ।
15ਧੀਰਜ ਨਾਲ ਹਾਕਮ ਸਹਿਮਤ ਹੋ ਜਾਂਦਾ ਹੈ, ਅਤੇ ਨਰਮਾਈ ਨਾਲ ਕੀਤੀ ਗੱਲਬਾਤ ਹੱਡੀ ਨੂੰ ਵੀ ਭੰਨ ਸੁੱਟਦੀ ਹੈ।
16ਜੇ ਤੈਨੂੰ ਸ਼ਹਿਦ ਲੱਭਾ ਹੈ, ਤਾਂ ਜਿੰਨਾਂ ਤੈਨੂੰ ਲੋੜ ਹੈ ਓਨਾ ਹੀ ਖਾਹ, ਕਿਤੇ ਵਧੇਰੇ ਖਾ ਕੇ ਉਗਲੱਛ ਨਾ ਦੇਵੇਂ।
17ਆਪਣੇ ਗੁਆਂਢੀ ਦੇ ਘਰ ਬਾਰ-ਬਾਰ ਨਾ ਜਾ, ਅਜਿਹਾ ਨਾ ਹੋਵੇ ਕਿ ਉਹ ਅੱਕ ਕੇ ਤੇਰੇ ਤੋਂ ਨਫ਼ਰਤ ਕਰਨ ਲੱਗੇ।
18ਜਿਹੜਾ ਆਪਣੇ ਗੁਆਂਢੀ ਦੇ ਵਿਰੋਧ ਵਿੱਚ ਝੂਠੀ ਗਵਾਹੀ ਦਿੰਦਾ ਹੈ, ਉਹ ਹਥੌੜੇ, ਤਲਵਾਰ ਅਤੇ ਤਿੱਖੇ ਤੀਰ ਵਰਗਾ ਹੈ।
19ਬਿਪਤਾ ਦੇ ਵੇਲੇ ਧੋਖੇਬਾਜ਼ ਮਨੁੱਖ ਉੱਤੇ ਭਰੋਸਾ ਕਰਨਾ, ਖ਼ਰਾਬ ਦੰਦ ਅਤੇ ਮੋਚ ਆਏ ਪੈਰ ਵਾਂਗੂੰ ਹੈ।
20ਕਿਸੇ ਉਦਾਸ ਮਨ ਵਾਲੇ ਮਨੁੱਖ ਦੇ ਸਾਹਮਣੇ ਗੀਤ ਗਾਉਣਾ, ਸਿਆਲ ਵਿੱਚ ਕੱਪੜਾ ਉਤਾਰਨ, ਅਤੇ ਸੱਟ ਉੱਤੇ ਸਿਰਕਾ ਪਾਉਣ ਵਾਂਗੂੰ ਹੈ।

Read ਕਹਾਉਤਾਂ 25ਕਹਾਉਤਾਂ 25
Compare ਕਹਾਉਤਾਂ 25:14-20ਕਹਾਉਤਾਂ 25:14-20