23 ਉੱਤਰੀ ਪੌਣ ਵਰਖਾ ਨੂੰ ਲਿਆਉਂਦੀ ਹੈ, ਅਤੇ ਨਿੰਦਿਆ ਕਰਨ ਵਾਲੀ ਜੀਭ ਨਰਾਜ਼ਗੀ ਨੂੰ ਲੈ ਕੇ ਆਉਂਦੀ ਹੈ।
24 ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੀ ਹੈ।
25 ਜਿਵੇਂ ਥੱਕੇ ਮਾਂਦੇ ਦੀ ਜਾਨ ਦੇ ਲਈ ਠੰਡਾ ਪਾਣੀ, ਤਿਵੇਂ ਹੀ ਦੂਰ ਦੇਸੋਂ ਆਈ ਹੋਈ ਚੰਗੀ ਖ਼ਬਰ ਹੈ।
26 ਧਰਮੀ ਮਨੁੱਖ ਜੋ ਦੁਸ਼ਟ ਦੇ ਅੱਗੇ ਦੱਬ ਜਾਂਦਾ ਹੈ, ਉਹ ਗੰਧਲੇ ਸੋਤੇ ਅਤੇ ਨਸ਼ਟ ਹੋਏ ਝਰਨੇ ਵਰਗਾ ਹੈ।
27 ਬਾਹਲਾ ਸ਼ਹਿਦ ਖਾਣਾ ਚੰਗਾ ਨਹੀਂ, ਅਤੇ ਆਪਣੀ ਮਹਿਮਾ ਦੀ ਭਾਲ ਕਰਨੀ ਮਨੁੱਖਾਂ ਲਈ ਉੱਚਿਤ ਨਹੀਂ ਹੈ।
28 ਜਿਹੜਾ ਮਨੁੱਖ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਦਾ, ਉਹ ਉਸ ਢੱਠੇ ਹੋਏ ਨਗਰ ਵਰਗਾ ਹੈ, ਜਿਹ ਦੀ ਸ਼ਹਿਰਪਨਾਹ ਨਾ ਹੋਵੇ।