5ਰਾਜੇ ਦੇ ਅੱਗੋਂ ਦੁਸ਼ਟ ਕੱਢੋ, ਤਾਂ ਉਹ ਦੀ ਗੱਦੀ ਧਰਮ ਦੇ ਕੰਮ ਨਾਲ ਸਥਿਰ ਹੋ ਜਾਵੇਗੀ।
6ਰਾਜੇ ਦੇ ਹਜ਼ੂਰ ਆਪਣਾ ਆਦਰ ਨਾ ਕਰ, ਅਤੇ ਵੱਡਿਆਂ ਲੋਕਾਂ ਦੇ ਥਾਂ ਉੱਤੇ ਖੜ੍ਹਾ ਨਾ ਹੋ,
7ਕਿਉਂ ਜੋ ਉਸ ਪ੍ਰਧਾਨ ਦੇ ਸਾਹਮਣੇ ਨੀਵਿਆਂ ਕੀਤੇ ਜਾਣ ਨਾਲੋਂ ਤੇਰੇ ਲਈ ਇਹ ਚੰਗਾ ਹੈ, ਭਈ ਤੈਨੂੰ ਆਖਿਆ ਜਾਵੇ ਐਧਰ ਉਤਾਹਾਂ ਆ ਜਾ, ਜਿਵੇਂ ਤੇਰੀਆਂ ਅੱਖਾਂ ਨੇ ਵੇਖਿਆ ਹੈ।
8ਝਗੜਾ ਕਰਨ ਲਈ ਛੇਤੀ ਅੱਗੇ ਨਾ ਵਧ, ਅੰਤ ਵਿੱਚ ਜਦ ਤੇਰਾ ਗੁਆਂਢੀ ਤੈਨੂੰ ਸ਼ਰਮਿੰਦਾ ਕਰੇ, ਤਾਂ ਤੂੰ ਕੀ ਕਰੇਂਗਾ?
9ਆਪਣੇ ਗੁਆਂਢੀ ਨਾਲ ਹੀ ਆਪਣੇ ਝਗੜੇ ਦੇ ਬਾਰੇ ਗੱਲਬਾਤ ਕਰ, ਅਤੇ ਇਸ ਭੇਤ ਨੂੰ ਕਿਸੇ ਦੂਜੇ ਉੱਤੇ ਨਾ ਖੋਲ੍ਹ,
10ਕਿਤੇ ਸੁਣਨ ਵਾਲਾ ਤੈਨੂੰ ਸ਼ਰਮਿੰਦਾ ਕਰੇ, ਅਤੇ ਤੇਰੀ ਬਦਨਾਮੀ ਕਦੇ ਨਾ ਮਿਟੇ।
11ਟਿਕਾਣੇ ਸਿਰ ਆਖੇ ਹੋਏ ਬਚਨ ਚਾਂਦੀ ਦੀ ਟੋਕਰੀ ਵਿੱਚ ਸੋਨੇ ਦੇ ਸੇਬਾਂ ਵਰਗੇ ਹਨ।
12ਬੁੱਧਵਾਨ ਦੀ ਤਾੜਨਾ ਸੁਣਨ ਵਾਲੇ ਦੇ ਕੰਨ ਲਈ ਸੋਨੇ ਦੀ ਬਾਲੀ ਅਤੇ ਕੁੰਦਨ ਦਾ ਗਹਿਣਾ ਹੈ।