Text copied!
Bibles in Panjabi

ਕਹਾਉਤਾਂ 25:7-20 in Panjabi

Help us?

ਕਹਾਉਤਾਂ 25:7-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਕਿਉਂ ਜੋ ਉਸ ਪ੍ਰਧਾਨ ਦੇ ਸਾਹਮਣੇ ਨੀਵਿਆਂ ਕੀਤੇ ਜਾਣ ਨਾਲੋਂ ਤੇਰੇ ਲਈ ਇਹ ਚੰਗਾ ਹੈ, ਭਈ ਤੈਨੂੰ ਆਖਿਆ ਜਾਵੇ ਐਧਰ ਉਤਾਹਾਂ ਆ ਜਾ, ਜਿਵੇਂ ਤੇਰੀਆਂ ਅੱਖਾਂ ਨੇ ਵੇਖਿਆ ਹੈ।
8 ਝਗੜਾ ਕਰਨ ਲਈ ਛੇਤੀ ਅੱਗੇ ਨਾ ਵਧ, ਅੰਤ ਵਿੱਚ ਜਦ ਤੇਰਾ ਗੁਆਂਢੀ ਤੈਨੂੰ ਸ਼ਰਮਿੰਦਾ ਕਰੇ, ਤਾਂ ਤੂੰ ਕੀ ਕਰੇਂਗਾ?
9 ਆਪਣੇ ਗੁਆਂਢੀ ਨਾਲ ਹੀ ਆਪਣੇ ਝਗੜੇ ਦੇ ਬਾਰੇ ਗੱਲਬਾਤ ਕਰ, ਅਤੇ ਇਸ ਭੇਤ ਨੂੰ ਕਿਸੇ ਦੂਜੇ ਉੱਤੇ ਨਾ ਖੋਲ੍ਹ,
10 ਕਿਤੇ ਸੁਣਨ ਵਾਲਾ ਤੈਨੂੰ ਸ਼ਰਮਿੰਦਾ ਕਰੇ, ਅਤੇ ਤੇਰੀ ਬਦਨਾਮੀ ਕਦੇ ਨਾ ਮਿਟੇ।
11 ਟਿਕਾਣੇ ਸਿਰ ਆਖੇ ਹੋਏ ਬਚਨ ਚਾਂਦੀ ਦੀ ਟੋਕਰੀ ਵਿੱਚ ਸੋਨੇ ਦੇ ਸੇਬਾਂ ਵਰਗੇ ਹਨ।
12 ਬੁੱਧਵਾਨ ਦੀ ਤਾੜਨਾ ਸੁਣਨ ਵਾਲੇ ਦੇ ਕੰਨ ਲਈ ਸੋਨੇ ਦੀ ਬਾਲੀ ਅਤੇ ਕੁੰਦਨ ਦਾ ਗਹਿਣਾ ਹੈ।
13 ਜਿਵੇਂ ਵਾਢੀ ਦੇ ਦਿਨਾਂ ਵਿੱਚ ਬਰਫ਼ ਦੀ ਠੰਡ ਹੁੰਦੀ ਹੈ, ਉਸੇ ਤਰ੍ਹਾਂ ਹੀ ਵਫ਼ਾਦਾਰ ਸੰਦੇਸ਼ਵਾਹਕ ਆਪਣੇ ਭੇਜਣ ਵਾਲਿਆਂ ਦੇ ਲਈ ਹੁੰਦਾ ਹੈ, ਕਿਉਂ ਜੋ ਉਹ ਆਪਣੇ ਮਾਲਕਾਂ ਦਾ ਜੀਅ ਠੰਡਾ ਕਰਦਾ ਹੈ।
14 ਜਿਹੜਾ ਦਾਨ ਦਿੱਤੇ ਬਿਨ੍ਹਾਂ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ, ਜਿਹ ਦੇ ਵਿੱਚ ਵਰਖਾ ਨਾ ਹੋਵੇ।
15 ਧੀਰਜ ਨਾਲ ਹਾਕਮ ਸਹਿਮਤ ਹੋ ਜਾਂਦਾ ਹੈ, ਅਤੇ ਨਰਮਾਈ ਨਾਲ ਕੀਤੀ ਗੱਲਬਾਤ ਹੱਡੀ ਨੂੰ ਵੀ ਭੰਨ ਸੁੱਟਦੀ ਹੈ।
16 ਜੇ ਤੈਨੂੰ ਸ਼ਹਿਦ ਲੱਭਾ ਹੈ, ਤਾਂ ਜਿੰਨਾਂ ਤੈਨੂੰ ਲੋੜ ਹੈ ਓਨਾ ਹੀ ਖਾਹ, ਕਿਤੇ ਵਧੇਰੇ ਖਾ ਕੇ ਉਗਲੱਛ ਨਾ ਦੇਵੇਂ।
17 ਆਪਣੇ ਗੁਆਂਢੀ ਦੇ ਘਰ ਬਾਰ-ਬਾਰ ਨਾ ਜਾ, ਅਜਿਹਾ ਨਾ ਹੋਵੇ ਕਿ ਉਹ ਅੱਕ ਕੇ ਤੇਰੇ ਤੋਂ ਨਫ਼ਰਤ ਕਰਨ ਲੱਗੇ।
18 ਜਿਹੜਾ ਆਪਣੇ ਗੁਆਂਢੀ ਦੇ ਵਿਰੋਧ ਵਿੱਚ ਝੂਠੀ ਗਵਾਹੀ ਦਿੰਦਾ ਹੈ, ਉਹ ਹਥੌੜੇ, ਤਲਵਾਰ ਅਤੇ ਤਿੱਖੇ ਤੀਰ ਵਰਗਾ ਹੈ।
19 ਬਿਪਤਾ ਦੇ ਵੇਲੇ ਧੋਖੇਬਾਜ਼ ਮਨੁੱਖ ਉੱਤੇ ਭਰੋਸਾ ਕਰਨਾ, ਖ਼ਰਾਬ ਦੰਦ ਅਤੇ ਮੋਚ ਆਏ ਪੈਰ ਵਾਂਗੂੰ ਹੈ।
20 ਕਿਸੇ ਉਦਾਸ ਮਨ ਵਾਲੇ ਮਨੁੱਖ ਦੇ ਸਾਹਮਣੇ ਗੀਤ ਗਾਉਣਾ, ਸਿਆਲ ਵਿੱਚ ਕੱਪੜਾ ਉਤਾਰਨ, ਅਤੇ ਸੱਟ ਉੱਤੇ ਸਿਰਕਾ ਪਾਉਣ ਵਾਂਗੂੰ ਹੈ।
ਕਹਾਉਤਾਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ