Text copied!
Bibles in Panjabi

ਕਹਾਉਤਾਂ 26:1-12 in Panjabi

Help us?

ਕਹਾਉਤਾਂ 26:1-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਜਿਵੇਂ ਗਰਮੀ ਵਿੱਚ ਬਰਫ਼ ਅਤੇ ਵਾਢੀ ਵਿੱਚ ਵਰਖਾ, ਤਿਵੇਂ ਮੂਰਖ ਨੂੰ ਆਦਰ ਸੂਤ ਨਹੀਂ।
2 ਜਿਵੇਂ ਚਿੜ੍ਹੀ ਭਟਕਦੀ ਅਤੇ ਬਾਲ ਕਟਾਰਾ ਉੱਡਦਾ ਫਿਰਦਾ ਹੈ, ਓਵੇਂ ਹੀ ਮੱਲੋ-ਮੱਲੀ ਦਾ ਸਰਾਪ ਨਹੀਂ ਪੈਂਦਾ।
3 ਘੋੜੇ ਦੇ ਲਈ ਚਾਬੁਕ, ਗਧੇ ਦੇ ਲਈ ਲਗਾਮ, ਅਤੇ ਮੂਰਖ ਦੀ ਪਿੱਠ ਲਈ ਸੋਟੀ ਹੁੰਦੀ ਹੈ।
4 ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਨਾ ਦੇ, ਕਿਤੇ ਤੂੰ ਵੀ ਉਹ ਦੇ ਵਰਗਾ ਨਾ ਹੋ ਜਾਵੇਂ।
5 ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਦੇ, ਕਿਤੇ ਉਹ ਆਪਣੇ ਲੇਖੇ ਵਿੱਚ ਬੁੱਧਵਾਨ ਨਾ ਬਣ ਬੈਠੇ।
6 ਜਿਹੜਾ ਮੂਰਖ ਦੇ ਹੱਥ ਸੁਨੇਹਾ ਘੱਲਦਾ ਹੈ, ਉਹ ਆਪਣੇ ਪੈਰ ਤੇ ਕੁਹਾੜੀ ਮਾਰਦਾ ਅਤੇ ਜ਼ਹਿਰ ਪੀਂਦਾ ਹੈ।
7 ਜਿਵੇਂ ਲੰਗੜੇ ਦੀਆਂ ਲਮਕਦੀਆਂ ਲੱਤਾਂ ਨਿਕੰਮੀਆਂ ਹਨ, ਓਵੇਂ ਮੂਰਖਾਂ ਦੇ ਮੂੰਹ ਵਿੱਚ ਕਹਾਉਤਾਂ ਹਨ।
8 ਜਿਵੇਂ ਪੱਥਰਾਂ ਦੇ ਢੇਰ ਵਿੱਚ ਰਤਨਾਂ ਨੂੰ ਰੱਖਣਾ ਹੈ, ਓਵੇਂ ਮੂਰਖ ਨੂੰ ਆਦਰ ਦੇਣਾ ਹੈ,
9 ਜਿਵੇਂ ਸ਼ਰਾਬੀ ਦੇ ਹੱਥ ਵਿੱਚ ਕੰਡਾ ਚੁੱਭਦਾ ਹੈ, ਤਿਵੇਂ ਮੂਰਖਾਂ ਦੇ ਮੂੰਹ ਵਿੱਚ ਦ੍ਰਿਸ਼ਟਾਂਤ ਹੈ।
10 ਜਿਵੇਂ ਤੀਰ-ਅੰਦਾਜ਼ ਸਭਨਾਂ ਨੂੰ ਫੱਟੜ ਕਰਦਾ ਹੈ, ਤਿਵੇਂ ਉਹ ਹੈ ਜੋ ਮੂਰਖ ਅਤੇ ਲੰਘਣ ਵਾਲੇ ਨੂੰ ਮਜ਼ਦੂਰੀ ਤੇ ਲਾਉਂਦਾ ਹੈ।
11 ਜਿਵੇਂ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ, ਓਵੇਂ ਮੂਰਖ ਆਪਣੀ ਮੂਰਖਤਾਈ ਨੂੰ ਦੁਹਰਾਉਂਦਾ ਹੈ।
12 ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈ? ਉਹ ਦੇ ਨਾਲੋਂ ਮੂਰਖ ਲਈ ਵਧੇਰੀ ਆਸ ਹੈ!
ਕਹਾਉਤਾਂ 26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ