15 ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਉਸ ਨੂੰ ਫੇਰ ਮੂੰਹ ਤੱਕ ਲਿਆਉਣ ਨਾਲ ਉਹ ਥੱਕ ਜਾਂਦਾ ਹੈ।
16 ਆਲਸੀ ਆਪਣੀ ਆਪ ਨੂੰ ਉਹਨਾਂ ਸੱਤਾਂ ਜਣਿਆਂ ਨਾਲੋਂ ਵੀ ਜੋ ਠੀਕ ਉੱਤਰ ਦੇਣ ਜੋਗ ਹਨ, ਬੁੱਧਵਾਨ ਸਮਝਦਾ ਹੈ।
17 ਜਿਹੜਾ ਰਾਹ ਤੁਰਦਿਆਂ ਪਰਾਏ ਝਗੜੇ ਵਿੱਚ ਪੈਰ ਅੜਾਉਂਦਾ ਹੈ, ਉਹ ਉਸ ਵਰਗਾ ਹੈ ਜੋ ਕੁੱਤੇ ਨੂੰ ਕੰਨੋਂ ਫੜੇ।
18 ਜਿਵੇਂ ਇੱਕ ਅੱਗ ਅਤੇ ਮੌਤ ਦੇ ਤੀਰ ਸੁੱਟਦਾ ਹੈ,
19 ਤਿਹਾ ਹੀ ਉਹ ਹੈ ਜਿਹੜਾ ਆਪਣੇ ਗੁਆਂਢੀ ਨੂੰ ਧੋਖਾ ਦੇ ਕੇ ਆਖਦਾ ਹੈ, ਭਲਾ, ਮੈਂ ਮਜ਼ਾਕ ਨਹੀਂ ਸੀ ਕਰਦਾ?
20 ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ, ਅਤੇ ਜਿੱਥੇ ਚੁਗਲੀਆਂ ਨਹੀਂ ਉੱਥੇ ਝਗੜਾ ਮੁੱਕ ਜਾਂਦਾ ਹੈ।