16ਆਲਸੀ ਆਪਣੀ ਆਪ ਨੂੰ ਉਹਨਾਂ ਸੱਤਾਂ ਜਣਿਆਂ ਨਾਲੋਂ ਵੀ ਜੋ ਠੀਕ ਉੱਤਰ ਦੇਣ ਜੋਗ ਹਨ, ਬੁੱਧਵਾਨ ਸਮਝਦਾ ਹੈ।
17ਜਿਹੜਾ ਰਾਹ ਤੁਰਦਿਆਂ ਪਰਾਏ ਝਗੜੇ ਵਿੱਚ ਪੈਰ ਅੜਾਉਂਦਾ ਹੈ, ਉਹ ਉਸ ਵਰਗਾ ਹੈ ਜੋ ਕੁੱਤੇ ਨੂੰ ਕੰਨੋਂ ਫੜੇ।
18ਜਿਵੇਂ ਇੱਕ ਅੱਗ ਅਤੇ ਮੌਤ ਦੇ ਤੀਰ ਸੁੱਟਦਾ ਹੈ,
19ਤਿਹਾ ਹੀ ਉਹ ਹੈ ਜਿਹੜਾ ਆਪਣੇ ਗੁਆਂਢੀ ਨੂੰ ਧੋਖਾ ਦੇ ਕੇ ਆਖਦਾ ਹੈ, ਭਲਾ, ਮੈਂ ਮਜ਼ਾਕ ਨਹੀਂ ਸੀ ਕਰਦਾ?
20ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ, ਅਤੇ ਜਿੱਥੇ ਚੁਗਲੀਆਂ ਨਹੀਂ ਉੱਥੇ ਝਗੜਾ ਮੁੱਕ ਜਾਂਦਾ ਹੈ।
21ਜਿਵੇਂ ਅੰਗਿਆਰਿਆਂ ਉੱਤੇ ਕੋਇਲੇ ਅਤੇ ਅੱਗ ਉੱਤੇ ਲੱਕੜਾਂ, ਓਵੇਂ ਝਗੜੇ ਨੂੰ ਵਧਾਉਣ ਲਈ ਝਗੜਾਲੂ ਮਨੁੱਖ ਹੁੰਦਾ ਹੈ।