Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 26

ਕਹਾਉਤਾਂ 26:17-25

Help us?
Click on verse(s) to share them!
17ਜਿਹੜਾ ਰਾਹ ਤੁਰਦਿਆਂ ਪਰਾਏ ਝਗੜੇ ਵਿੱਚ ਪੈਰ ਅੜਾਉਂਦਾ ਹੈ, ਉਹ ਉਸ ਵਰਗਾ ਹੈ ਜੋ ਕੁੱਤੇ ਨੂੰ ਕੰਨੋਂ ਫੜੇ।
18ਜਿਵੇਂ ਇੱਕ ਅੱਗ ਅਤੇ ਮੌਤ ਦੇ ਤੀਰ ਸੁੱਟਦਾ ਹੈ,
19ਤਿਹਾ ਹੀ ਉਹ ਹੈ ਜਿਹੜਾ ਆਪਣੇ ਗੁਆਂਢੀ ਨੂੰ ਧੋਖਾ ਦੇ ਕੇ ਆਖਦਾ ਹੈ, ਭਲਾ, ਮੈਂ ਮਜ਼ਾਕ ਨਹੀਂ ਸੀ ਕਰਦਾ?
20ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ, ਅਤੇ ਜਿੱਥੇ ਚੁਗਲੀਆਂ ਨਹੀਂ ਉੱਥੇ ਝਗੜਾ ਮੁੱਕ ਜਾਂਦਾ ਹੈ।
21ਜਿਵੇਂ ਅੰਗਿਆਰਿਆਂ ਉੱਤੇ ਕੋਇਲੇ ਅਤੇ ਅੱਗ ਉੱਤੇ ਲੱਕੜਾਂ, ਓਵੇਂ ਝਗੜੇ ਨੂੰ ਵਧਾਉਣ ਲਈ ਝਗੜਾਲੂ ਮਨੁੱਖ ਹੁੰਦਾ ਹੈ।
22ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
23ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ ਚੜ੍ਹਾਇਆ ਹੋਵੇ, ਤਿਵੇਂ ਬੁਰੇ ਦਿਲ ਵਾਲੇ ਪ੍ਰੇਮ ਭਰੇ ਬਚਨ ਹੁੰਦੇ ਹਨ।
24ਵੈਰੀ ਆਪਣੇ ਬੁੱਲ੍ਹਾਂ ਨਾਲ ਤਾਂ ਕਪਟ ਕਰਦਾ, ਅਤੇ ਆਪਣੇ ਅੰਦਰ ਧੋਖਾ ਰੱਖ ਛੱਡਦਾ ਹੈ।
25ਜਦ ਉਹ ਮਿੱਠੀਆਂ-ਮਿੱਠੀਆਂ ਗੱਲਾਂ ਕਰੇ ਤਾਂ ਉਹ ਦਾ ਵਿਸ਼ਵਾਸ ਨਾ ਕਰੀਂ, ਕਿਉਂ ਜੋ ਉਹ ਦੇ ਦਿਲ ਵਿੱਚ ਸੱਤ ਘਿਣਾਉਣੀਆਂ ਗੱਲਾਂ ਹਨ।

Read ਕਹਾਉਤਾਂ 26ਕਹਾਉਤਾਂ 26
Compare ਕਹਾਉਤਾਂ 26:17-25ਕਹਾਉਤਾਂ 26:17-25