21ਜਿਵੇਂ ਅੰਗਿਆਰਿਆਂ ਉੱਤੇ ਕੋਇਲੇ ਅਤੇ ਅੱਗ ਉੱਤੇ ਲੱਕੜਾਂ, ਓਵੇਂ ਝਗੜੇ ਨੂੰ ਵਧਾਉਣ ਲਈ ਝਗੜਾਲੂ ਮਨੁੱਖ ਹੁੰਦਾ ਹੈ।
22ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
23ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ ਚੜ੍ਹਾਇਆ ਹੋਵੇ, ਤਿਵੇਂ ਬੁਰੇ ਦਿਲ ਵਾਲੇ ਪ੍ਰੇਮ ਭਰੇ ਬਚਨ ਹੁੰਦੇ ਹਨ।
24ਵੈਰੀ ਆਪਣੇ ਬੁੱਲ੍ਹਾਂ ਨਾਲ ਤਾਂ ਕਪਟ ਕਰਦਾ, ਅਤੇ ਆਪਣੇ ਅੰਦਰ ਧੋਖਾ ਰੱਖ ਛੱਡਦਾ ਹੈ।
25ਜਦ ਉਹ ਮਿੱਠੀਆਂ-ਮਿੱਠੀਆਂ ਗੱਲਾਂ ਕਰੇ ਤਾਂ ਉਹ ਦਾ ਵਿਸ਼ਵਾਸ ਨਾ ਕਰੀਂ, ਕਿਉਂ ਜੋ ਉਹ ਦੇ ਦਿਲ ਵਿੱਚ ਸੱਤ ਘਿਣਾਉਣੀਆਂ ਗੱਲਾਂ ਹਨ।