22ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
23ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ ਚੜ੍ਹਾਇਆ ਹੋਵੇ, ਤਿਵੇਂ ਬੁਰੇ ਦਿਲ ਵਾਲੇ ਪ੍ਰੇਮ ਭਰੇ ਬਚਨ ਹੁੰਦੇ ਹਨ।
24ਵੈਰੀ ਆਪਣੇ ਬੁੱਲ੍ਹਾਂ ਨਾਲ ਤਾਂ ਕਪਟ ਕਰਦਾ, ਅਤੇ ਆਪਣੇ ਅੰਦਰ ਧੋਖਾ ਰੱਖ ਛੱਡਦਾ ਹੈ।
25ਜਦ ਉਹ ਮਿੱਠੀਆਂ-ਮਿੱਠੀਆਂ ਗੱਲਾਂ ਕਰੇ ਤਾਂ ਉਹ ਦਾ ਵਿਸ਼ਵਾਸ ਨਾ ਕਰੀਂ, ਕਿਉਂ ਜੋ ਉਹ ਦੇ ਦਿਲ ਵਿੱਚ ਸੱਤ ਘਿਣਾਉਣੀਆਂ ਗੱਲਾਂ ਹਨ।
26ਭਾਵੇਂ ਉਹ ਦਾ ਵੈਰ ਧੋਖੇ ਦੇ ਕਾਰਨ ਲੁਕਿਆ ਵੀ ਰਹੇ, ਤਾਂ ਵੀ ਉਹ ਦੀ ਬੁਰਿਆਈ ਸਭਾ ਦੇ ਵਿੱਚ ਪਰਗਟ ਕੀਤੀ ਜਾਵੇਗੀ।
27ਜਿਹੜਾ ਟੋਆ ਪੁੱਟਦਾ ਹੈ ਉਹ ਆਪੇ ਉਸ ਵਿੱਚ ਡਿੱਗੇਗਾ, ਅਤੇ ਜਿਹੜਾ ਪੱਥਰ ਰੇੜ੍ਹਦਾ ਹੈ ਉਹ ਮੁੜ ਕੇ ਓਸੇ ਉੱਤੇ ਆਣ ਪਵੇਗਾ।
28ਝੂਠੀ ਜੀਭ ਉਹਨਾਂ ਨਾਲ ਵੈਰ ਰੱਖਦੀ ਹੈ ਜਿਨ੍ਹਾਂ ਨੂੰ ਉਸ ਨੇ ਕੁਚਲਿਆ, ਅਤੇ ਚਾਪਲੂਸ ਮੂੰਹ ਨਾਸ ਕਰਦਾ ਹੈ।