9 ਜਿਵੇਂ ਸ਼ਰਾਬੀ ਦੇ ਹੱਥ ਵਿੱਚ ਕੰਡਾ ਚੁੱਭਦਾ ਹੈ, ਤਿਵੇਂ ਮੂਰਖਾਂ ਦੇ ਮੂੰਹ ਵਿੱਚ ਦ੍ਰਿਸ਼ਟਾਂਤ ਹੈ।
10 ਜਿਵੇਂ ਤੀਰ-ਅੰਦਾਜ਼ ਸਭਨਾਂ ਨੂੰ ਫੱਟੜ ਕਰਦਾ ਹੈ, ਤਿਵੇਂ ਉਹ ਹੈ ਜੋ ਮੂਰਖ ਅਤੇ ਲੰਘਣ ਵਾਲੇ ਨੂੰ ਮਜ਼ਦੂਰੀ ਤੇ ਲਾਉਂਦਾ ਹੈ।
11 ਜਿਵੇਂ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ, ਓਵੇਂ ਮੂਰਖ ਆਪਣੀ ਮੂਰਖਤਾਈ ਨੂੰ ਦੁਹਰਾਉਂਦਾ ਹੈ।
12 ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈ? ਉਹ ਦੇ ਨਾਲੋਂ ਮੂਰਖ ਲਈ ਵਧੇਰੀ ਆਸ ਹੈ!
13 ਆਲਸੀ ਆਖਦਾ ਹੈ, ਰਾਹ ਵਿੱਚ ਤਾਂ ਸ਼ੇਰ ਹੈ, ਗਲੀਆਂ ਵਿੱਚ ਬੱਬਰ ਸ਼ੇਰ ਹੈ!