Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 27

ਕਹਾਉਤਾਂ 27:1-17

Help us?
Click on verse(s) to share them!
1ਭਲਕ ਦੇ ਬਾਰੇ ਸ਼ੇਖੀ ਨਾ ਮਾਰ, ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ।
2ਤੇਰੀ ਵਡਿਆਈ ਕੋਈ ਹੋਰ ਭਾਵੇਂ ਕਰੇ ਪਰ ਤੇਰਾ ਆਪਣਾ ਮੂੰਹ ਨਾ ਕਰੇ, ਹਾਂ ਓਪਰਾ ਕਰੇ, ਨਾ ਤੇਰੇ ਬੁੱਲ।
3ਪੱਥਰ ਭਾਰਾ ਹੈ, ਰੇਤ ਬੋਝਲ ਹੈ, ਪਰ ਮੂਰਖ ਦਾ ਕੁੜ੍ਹਨਾ ਉਹਨਾਂ ਦੋਹਾਂ ਨਾਲੋਂ ਭਾਰਾ ਹੈ।
4ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ, ਪਰ ਈਰਖਾ ਦੇ ਅੱਗੇ ਕੌਣ ਖੜ੍ਹਾ ਹੋ ਸਕਦਾ ਹੈ?
5ਗੁੱਝੀ ਪ੍ਰੀਤ ਨਾਲੋਂ ਖੁੱਲੀ ਤਾੜਨਾ ਚੰਗੀ ਹੈ।
6ਮਿੱਤਰ ਦੇ ਵੱਲੋਂ ਹੋਣ ਵਾਲੇ ਜ਼ਖ਼ਮ ਵਫ਼ਾਦਾਰੀ ਵਾਲੇ ਹਨ, ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ।
7ਰੱਜੇ ਹੋਏ ਮਨ ਨੂੰ ਸ਼ਹਿਦ ਦਾ ਛੱਤਾ ਵੀ ਫਿੱਕਾ ਲੱਗਦਾ ਹੈ, ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ।
8ਜਿਹੜਾ ਮਨੁੱਖ ਆਪਣੇ ਟਿਕਾਣਿਓਂ ਭਟਕਦਾ ਹੈ, ਉਹ ਉਸ ਪੰਛੀ ਵਰਗਾ ਹੁੰਦਾ ਹੈ ਜੋ ਆਪਣੇ ਆਹਲਣੇ ਤੋਂ ਖੁੰਝ ਜਾਵੇ।
9ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।
10ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ, ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
11ਹੇ ਮੇਰੇ ਪੁੱਤਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸਕਾਂ ਜਿਹੜਾ ਮੈਨੂੰ ਮਿਹਣਾ ਮਾਰਦਾ ਹੈ।
12ਸਿਆਣਾ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵੱਧ ਕੇ ਕਸ਼ਟ ਭੋਗਦੇ ਹਨ।
13ਜਿਹੜਾ ਪਰਦੇਸੀ ਦਾ ਜ਼ਮਾਨਤੀ ਹੋਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰੀ ਔਰਤ ਦਾ ਜ਼ਮਾਨਤੀ ਹੋਵੇ ਉਹ ਦਾ ਕੁਝ ਗਹਿਣੇ ਰੱਖ ਲੈ।
14ਜਿਹੜਾ ਸਵੇਰੇ ਹੀ ਉੱਠ ਕੇ ਆਪਣੇ ਗੁਆਂਢੀ ਨੂੰ ਉੱਚੀ ਦੇ ਕੇ ਅਸੀਸ ਦਿੰਦਾ ਹੈ, ਉਹ ਦੇ ਲਈ ਇਹ ਸਰਾਪ ਹੀ ਗਿਣਿਆ ਜਾਵੇਗਾ।
15ਝੜੀ ਦੇ ਦਿਨ ਦਾ ਲਗਾਤਾਰ ਚੋਆ, ਅਤੇ ਝਗੜਾਲੂ ਪਤਨੀ ਦੋਵੇਂ ਇੱਕੋ ਸਮਾਨ ਹਨ!
16ਜਿਹੜਾ ਉਹ ਨੂੰ ਰੋਕਦਾ ਹੈ ਉਹ ਪੌਣ ਨੂੰ ਰੋਕਦਾ ਹੈ, ਅਥਵਾ ਉਹ ਸੱਜੇ ਹੱਥ ਨਾਲ ਤੇਲ ਨੂੰ ਫੜਦਾ ਹੈ!
17ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ, ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ।

Read ਕਹਾਉਤਾਂ 27ਕਹਾਉਤਾਂ 27
Compare ਕਹਾਉਤਾਂ 27:1-17ਕਹਾਉਤਾਂ 27:1-17