12 ਸਿਆਣਾ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵੱਧ ਕੇ ਕਸ਼ਟ ਭੋਗਦੇ ਹਨ।
13 ਜਿਹੜਾ ਪਰਦੇਸੀ ਦਾ ਜ਼ਮਾਨਤੀ ਹੋਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰੀ ਔਰਤ ਦਾ ਜ਼ਮਾਨਤੀ ਹੋਵੇ ਉਹ ਦਾ ਕੁਝ ਗਹਿਣੇ ਰੱਖ ਲੈ।
14 ਜਿਹੜਾ ਸਵੇਰੇ ਹੀ ਉੱਠ ਕੇ ਆਪਣੇ ਗੁਆਂਢੀ ਨੂੰ ਉੱਚੀ ਦੇ ਕੇ ਅਸੀਸ ਦਿੰਦਾ ਹੈ, ਉਹ ਦੇ ਲਈ ਇਹ ਸਰਾਪ ਹੀ ਗਿਣਿਆ ਜਾਵੇਗਾ।
15 ਝੜੀ ਦੇ ਦਿਨ ਦਾ ਲਗਾਤਾਰ ਚੋਆ, ਅਤੇ ਝਗੜਾਲੂ ਪਤਨੀ ਦੋਵੇਂ ਇੱਕੋ ਸਮਾਨ ਹਨ!
16 ਜਿਹੜਾ ਉਹ ਨੂੰ ਰੋਕਦਾ ਹੈ ਉਹ ਪੌਣ ਨੂੰ ਰੋਕਦਾ ਹੈ, ਅਥਵਾ ਉਹ ਸੱਜੇ ਹੱਥ ਨਾਲ ਤੇਲ ਨੂੰ ਫੜਦਾ ਹੈ!