16ਜਿਹੜਾ ਉਹ ਨੂੰ ਰੋਕਦਾ ਹੈ ਉਹ ਪੌਣ ਨੂੰ ਰੋਕਦਾ ਹੈ, ਅਥਵਾ ਉਹ ਸੱਜੇ ਹੱਥ ਨਾਲ ਤੇਲ ਨੂੰ ਫੜਦਾ ਹੈ!
17ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ, ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ।
18ਜਿਹੜਾ ਹੰਜ਼ੀਰ ਦੇ ਰੁੱਖ ਦੀ ਰਾਖ਼ੀ ਕਰਦਾ ਹੈ ਉਹ ਉਸ ਦਾ ਫ਼ਲ ਖਾਵੇਗਾ, ਅਤੇ ਜੋ ਆਪਣੇ ਸੁਆਮੀ ਦੀ ਰੱਖਿਆ ਕਰਦਾ ਹੈ ਉਹ ਦਾ ਆਦਰ ਹੋਵੇਗਾ।
19ਜਿਵੇਂ ਜਲ ਵਿੱਚ ਮੂੰਹ ਦਾ ਪਰਛਾਵਾਂ ਮੂੰਹ ਨੂੰ ਪਰਗਟ ਕਰਦਾ ਹੈ, ਤਿਵੇਂ ਮਨੁੱਖ ਦਾ ਮਨ ਮਨੁੱਖ ਨੂੰ ਪਰਗਟ ਕਰਦਾ ਹੈ।
20ਜਿਵੇਂ ਪਤਾਲ ਅਤੇ ਦੋਜ਼ਖ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਇੱਛਾਵਾਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ।
21ਜਿਵੇਂ ਚਾਂਦੀ ਦੇ ਲਈ ਕੁਠਾਲੀ ਅਤੇ ਸੋਨੇ ਦੇ ਲਈ ਭੱਠੀ ਹੁੰਦੀ ਹੈ, ਓਵੇਂ ਆਦਮੀ ਦੇ ਜਸ ਨਾਲ ਉਹ ਦੀ ਜਾਚ ਹੁੰਦੀ ਹੈ।
22ਭਾਵੇਂ ਤੂੰ ਮੂਰਖ ਨੂੰ ਓਖਲੀ ਵਿੱਚ ਦਾਣਿਆਂ ਸਮੇਤ ਮੋਹਲੇ ਨਾਲ ਕੁੱਟੇਂ, ਤਾਂ ਵੀ ਉਸ ਦੀ ਮੂਰਖਤਾਈ ਉਸ ਤੋਂ ਨਹੀਂ ਹੱਟਣੀ।
23ਆਪਣੇ ਇੱਜੜਾਂ ਦਾ ਹਾਲ ਚੰਗੀ ਤਰ੍ਹਾਂ ਜਾਣ ਲੈ, ਅਤੇ ਆਪਣੇ ਪਸ਼ੂਆਂ ਦੀ ਸੁੱਧ ਰੱਖ,