18 ਜਿਹੜਾ ਹੰਜ਼ੀਰ ਦੇ ਰੁੱਖ ਦੀ ਰਾਖ਼ੀ ਕਰਦਾ ਹੈ ਉਹ ਉਸ ਦਾ ਫ਼ਲ ਖਾਵੇਗਾ, ਅਤੇ ਜੋ ਆਪਣੇ ਸੁਆਮੀ ਦੀ ਰੱਖਿਆ ਕਰਦਾ ਹੈ ਉਹ ਦਾ ਆਦਰ ਹੋਵੇਗਾ।
19 ਜਿਵੇਂ ਜਲ ਵਿੱਚ ਮੂੰਹ ਦਾ ਪਰਛਾਵਾਂ ਮੂੰਹ ਨੂੰ ਪਰਗਟ ਕਰਦਾ ਹੈ, ਤਿਵੇਂ ਮਨੁੱਖ ਦਾ ਮਨ ਮਨੁੱਖ ਨੂੰ ਪਰਗਟ ਕਰਦਾ ਹੈ।
20 ਜਿਵੇਂ ਪਤਾਲ ਅਤੇ ਦੋਜ਼ਖ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਇੱਛਾਵਾਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ।
21 ਜਿਵੇਂ ਚਾਂਦੀ ਦੇ ਲਈ ਕੁਠਾਲੀ ਅਤੇ ਸੋਨੇ ਦੇ ਲਈ ਭੱਠੀ ਹੁੰਦੀ ਹੈ, ਓਵੇਂ ਆਦਮੀ ਦੇ ਜਸ ਨਾਲ ਉਹ ਦੀ ਜਾਚ ਹੁੰਦੀ ਹੈ।
22 ਭਾਵੇਂ ਤੂੰ ਮੂਰਖ ਨੂੰ ਓਖਲੀ ਵਿੱਚ ਦਾਣਿਆਂ ਸਮੇਤ ਮੋਹਲੇ ਨਾਲ ਕੁੱਟੇਂ, ਤਾਂ ਵੀ ਉਸ ਦੀ ਮੂਰਖਤਾਈ ਉਸ ਤੋਂ ਨਹੀਂ ਹੱਟਣੀ।
23 ਆਪਣੇ ਇੱਜੜਾਂ ਦਾ ਹਾਲ ਚੰਗੀ ਤਰ੍ਹਾਂ ਜਾਣ ਲੈ, ਅਤੇ ਆਪਣੇ ਪਸ਼ੂਆਂ ਦੀ ਸੁੱਧ ਰੱਖ,